ਸਮਰਾਲਾ (ਗਰਗ) : ਸਥਾਨਕ ਪੁਲਸ ਨੇ ਪੰਜਾਬ 'ਚ ਨਾਜਾਇਜ਼ ਅਸਲਾ ਸਪਲਾਈ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 14 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। 2 ਵਿਅਕਤੀਆਂ ਨੂੰ ਪੁਲਸ ਨੇ ਮੱਧ ਪ੍ਰਦੇਸ਼ 'ਚ ਜਾ ਕੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ 'ਚ ਇੱਕ ਵਿਅਕਤੀ ਉਹ ਵੀ ਸ਼ਾਮਲ ਹੈ, ਜਿਹੜਾ ਇਹ ਨਾਜਾਇਜ਼ ਅਸਲਾ ਬਣਾਉਣ ਦਾ ਕੰਮ ਕਰਦਾ ਸੀ।
ਐੱਸ. ਐੱਸ. ਪੀ. ਖੰਨਾ ਅਵਨੀਤ ਕੌਂਡਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਰਾਲਾ ਪੁਲਸ ਨੇ 29 ਜਨਵਰੀ ਨੂੰ ਸਥਾਨਕ ਆਈ. ਟੀ. ਆਈ. ਨੇੜੇ ਇੱਕ ਨਾਕਾਬੰਦੀ ਦੌਰਾਨ ਸਤਨਾਮ ਸਿੰਘ ਧਾਲੀਵਾਲ ਨਿਵਾਸੀ ਨਾਲਾਗੜ੍ਹ (ਸੋਲਨ) ਹਿਮਾਚਲ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਕੋਲੋਂ ਪੁਲਸ ਨੂੰ 32 ਬੋਰ ਦੇ ਇੱਕ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਅਤੇ 1 ਜ਼ਿੰਦਾ ਕਾਰਤੂਸ ਬਰਾਮਦ ਹੋਇਆ ਸੀ।
ਇਸ ਵਿਅਕਤੀ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਮੱਧ ਪ੍ਰਦੇਸ਼ ਦੇ ਇਕਬਾਲ ਸਿੰਘ ਅਤੇ ਆਕਾਸ਼ ਡਾਬਰ ਨੂੰ ਗ੍ਰਿਫ਼ਤਾਰ ਕਰਦੇ ਅੱਗੇ ਦੀ ਤਫ਼ਤੀਸ਼ ਆਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਦੀ ਪੁਲਸ ਪੜਤਾਲ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਸਾਰੇ ਵਿਅਕਤੀ ਨਾਜਾਇਜ਼ ਅਸਲਾ ਸਪਲਾਈ ਕਰਨ ਦਾ ਕੰਮ ਕਰਦੇ ਹਨ। ਗ੍ਰਿਫ਼ਤਾਰ ਕੀਤਾ ਗਿਆ ਇਕਬਾਲ ਸਿੰਘ ਨਿਵਾਸੀ ਥਾਣਾ ਗੰਧਵਾਲੀ (ਮੱਧ ਪ੍ਰਦੇਸ਼) ਨਾਜਾਇਜ਼ ਅਸਲਾ ਬਣਾਉਣ ਦਾ ਕੰਮ ਕਰਦਾ ਹੈ ਅਤੇ ਇਸ ’ਤੇ ਪਹਿਲਾ ਵੀ ਕਈ ਮੁਕੱਦਮੇ ਦਰਜ ਹਨ।
ਪੰਜਾਬ 'ਚ ਕਿਸਾਨਾਂ ਨੇ ਜਾਮ ਕੀਤਾ ਨੈਸ਼ਨਲ ਹਾਈਵੇਅ, ਭਾਨਾ ਸਿੱਧੂ ਦੇ ਹੱਕ 'ਚ ਲਾਇਆ ਧਰਨਾ
NEXT STORY