ਜਲੰਧਰ (ਗੁਲਸ਼ਨ)— ਸਿਟੀ ਰੇਲਵੇ ਸਟੇਸ਼ਨ ਵਿਖੇ ਪਲੇਟਫਾਰਮ ਨੰਬਰ-5 'ਤੇ ਪਾਰਸਲ ਦਫਤਰ ਕੋਲ ਐਤਵਾਰ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਜੀ. ਆਰ. ਪੀ. ਦੇ ਏ. ਐੱਸ. ਆਈ. ਹੀਰਾ ਸਿੰਘ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ। ਹੀਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 45 ਸਾਲ ਦੇ ਕਰੀਬ ਹੈ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ 'ਚ ਲਿਖਤੀ ਕਾਰਵਾਈ ਤੋਂ ਬਾਅਦ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਵਿਖੇ ਮੋਰਚਰੀ 'ਚ ਰੱਖਵਾ ਦਿੱਤਾ ਗਿਆ ਹੈ।
ਨਸ਼ੇ ਨੇ ਉਜਾੜਿਆ ਪਰਿਵਾਰ, ਇਕ ਦੀ ਮੌਤ ਤੇ ਦੂਜਾ ਬੀਮਾਰ (ਵੀਡੀਓ)
NEXT STORY