ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਪਿੰਡ ਮੱਲਕੇ ਦੇ ਇਲਾਕੇ ਵਿਚ ਬੀਤੀ ਸ਼ਾਮ ਇਕ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਵਜੋਂ ਹੋਈ ਹੈ, ਜੋ ਪਿੰਡ ਬੁਰਜ ਹਰੀਕਾ ਜ਼ਿਲ੍ਹਾ ਫ਼ਰੀਦਕੋਟ ਵਸਨੀਕ ਸੀ। ਮਿਲੀ ਜਾਣਕਾਰੀ ਮੁਤਾਬਕ ਜਸ਼ਨਪ੍ਰੀਤ ਆਪਣੇ ਮਾਪਿਆਂ ਦਾ ਇਕੱਲਾ ਪੁੱਤ ਸੀ ਅਤੇ ਪੁਲਸ ਭਰਤੀ ਦੀ ਕੋਚਿੰਗ ਲੈਣ ਲਈ ਰੋਜ਼ਾਨਾ ਮੱਲਕੇ ਪਿੰਡ ਜਾਂਦਾ ਸੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਫਿਲਹਾਲ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਮੰਗਲ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
NEXT STORY