ਮਾਨਸਾ (ਸੰਦੀਪ ਮਿੱਤਲ) : ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਠੂਠਿਆਂਵਾਲੀ ਚੌਂਕੀ ਇੰਚਾਰਜ ਮੱਖਣ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨੱਥ ਪਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਚੌਂਕੀ ਇੰਚਾਰਜ ਮੱਖਣ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਾਹਨ ’ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਨਸ਼ਾ ਸਮੱਗਲਿੰਗ, ਗੈਰ-ਕਾਨੂੰਨੀ ਹਥਿਆਰਾਂ ਦੀ ਆਵਾਜਾਈ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਚੇਤਾਵਨੀ ਜਾਰੀ, ਲਾਪ੍ਰਵਾਹੀ ਪੈ ਸਕਦੀ ਭਾਰੀ
NEXT STORY