ਅੰਮ੍ਰਿਤਸਰ (ਵੈੱਬ ਡੈਸਕ)- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਨਾਰਾਇਣ ਸਿੰਘ ਚੌੜਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਪੰਜਾਬ ਪੁਲਸ ਨੇ ਗੰਭੀਰ ਇਲਜ਼ਾਮ ਲਗਾਏ ਹਨ। ਪੰਜਾਬ ਪੁਲਸ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਜਾਂਚ 'ਚ ਸਹਿਯੋਗ ਨਹੀਂ ਦੇ ਰਹੀ ਹੈ। ਦੱਸ ਦਈਏ ਕਿ ਪੰਜਾਬ ਪੁਲਸ ਵੱਲੋਂ ਇਸ ਮਾਮਲੇ ਵਿਚ ਸੀ. ਸੀ. ਟੀ. ਵੀ. ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਾਈਵੇਅ 'ਤੇ ਲੱਗ ਗਿਆ 4 ਕਿਲੋਮੀਟਰ ਲੰਬਾ ਜਾਮ, ਠੱਪ ਹੋਈ ਆਵਾਜਾਈ
ਨਾਰਾਇਣ ਸਿੰਘ ਨੂੰ ਮੁੜ ਮਿਲਿਆ 3 ਦਿਨਾਂ ਦਾ ਰਿਮਾਂਡ
ਸੁਖਬੀਰ ਸਿੰਘ ਬਾਦਲ ‘ਤੇ ਗਲ਼ੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਪੰਜਾਬ ਪੁਲਸ ਵੱਲੋਂ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਨਾਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲਸ ਨੇ ਨਾਰਾਇਣ ਸਿੰਘ ਚੌੜਾ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵੱਡੀ ਵਾਰਦਾਤ, ਮੋਟਰ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਕਤਲ, ਅੱਧ ਸੜੀ ਮਿਲੀ ਲਾਸ਼
ਇਸ ਮੌਕੇ ਨਾਰਾਇਣ ਸਿੰਘ ਚੌੜਾ ਦੇ ਪੁੱਤਰ ਬਲਜਿੰਦਰ ਨੇ ਦਾਅਵਾ ਕੀਤਾ ਕਿ ਚੌੜਾ 4 ਦਸੰਬਰ ਨੂੰ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ ਸੀ। ਨਾਰਾਇਣ ਸਿੰਘ ਨੇ ਦੁਖਭੰਜਨ ਬੇਰੀ ਸਾਹਿਬ ਕੋਲ ਮੁਲਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 8 ਦਸੰਬਰ ਅਤੇ 5 ਦਸੰਬਰ ਨੂੰ ਨਾਰਾਇਣ ਸਿੰਘ ਚੌੜਾ ਨੂੰ ਪੁਲਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੀ ਇਸ ਇਤਿਹਾਸਕ ਗੁਰੂ ਨਗਰੀ 'ਚ ਇਨ੍ਹਾਂ ਦੁਕਾਨਾਂ ਨੂੰ ਹਫ਼ਤੇ ਦਾ ਅਲਟੀਮੇਟਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਝ ਬਦਲਾਇਆ ਜਾ ਸਕਦੈ Voter ID ਕਾਰਡ, ਜਾਣੋ ਪੂਰਾ ਪ੍ਰੋਸੈੱਸ
NEXT STORY