ਬਰਨਾਲਾ : ਬਰਨਾਲਾ-ਬਠਿੰਡਾ ਰੋਡ 'ਤੇ ਪਿੰਡ ਘੁੰਨਸ ਦੇ ਨਜ਼ਦੀਕ ਪੰਜਾਬ ਪੁਲਸ ਦੇ ਅਧਿਕਾਰੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਰਬੱਤ ਖਾਲਸਾ ਦੀ ਪ੍ਰਬੰਧਕੀ ਕਮੇਟੀ ਦੇ ਆਗੂ ਸਿਮਰਨਜੀਤ ਸਿੰਘ ਮਾਨ ਵਿਚਕਾਰ ਹਲਕੀ ਖਿੱਚ-ਧੂਹ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਮਾਨ ਆਪਣੇ ਸਾਥੀਆਂ ਨਾਲ ਬਠਿੰਡਾ ਤੋਂ ਆ ਰਹੇ ਸਨ ਅਤੇ ਇਸ ਮੌਕੇ ਉਨ੍ਹਾਂ ਨਾਲ ਗੁਰਦੀਪ ਸਿੰਘ ਬਠਿੰਡਾ ਅਤੇ ਸਰਬੱਤ ਖਾਲਸਾ ਦੇ ਕਈ ਪੰਥਕ ਆਗੂ ਵੀ ਮੌਜੂਦ ਸਨ। ਇਸ ਦੌਰਾਨ ਜਦੋਂ ਉਹ ਪਿੰਡ ਘੁੰਨਸ ਕੋਲ ਪਹੁੰਚੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਸਿਮਰਨਜੀਤ ਮਾਨ ਦੀ ਬਠਿੰਡਾ ਜ਼ਿਲੇ ਦੇ ਪੁਲਸ ਅਧਿਕਾਰੀਆਂ ਨਾਲ ਬਰਨਾਲਾ ਦੀ ਹਦੂਦ 'ਤੇ ਆ ਕੇ ਉਨ੍ਹਾਂ ਨੂੰ ਗੈਰਕਾਨੂੰਨੀ ਢੰਗ ਨਾਲ ਰੋਕਣ ਦੇ ਮਾਮਲੇ 'ਤੇ ਝੜਪ ਹੋ ਗਈ। ਇਸ ਦੌਰਾਨ ਮਾਨ ਨੇ ਪੁਲਸ ਇੰਸਪੈਕਟਰ 'ਤੇ ਸ਼ਰਾਬ ਪੀਤੀ ਹੋਣ ਦੇ ਦੋਸ਼ ਵੀ ਲਗਾਏ।
ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਅਤੇ ਪੁਲਸ ਅਧਿਕਾਰੀਆਂ ਵਿਚਕਾਰ ਕਾਫੀ ਖਿੱਚ-ਧੂਹ ਵੀ ਹੋਈ। ਬਾਅਦ ਵਿਚ ਬਰਨਾਲਾ ਪੁਲਸ ਦੇ ਤਪਾ ਥਾਣਾ ਤੇ ਸਬਡਵੀਜ਼ਨ ਤਪਾ ਦੇ ਡੀ. ਐਸ. ਪੀ. ਨੂੰ ਬੁਲਾ ਕੇ ਸਿਮਰਨਜੀਤ ਮਾਨ ਆਪਣੇ ਸਾਥੀਆਂ ਨਾਲ ਚਲੇ ਗਏ। ਇਸ ਸਾਰੇ ਘਟਨਾਕ੍ਰਮ 'ਤੇ ਪੁਲਸ ਦੇ ਕਿਸੇ ਵੀ ਅਧਿਕਾਰੀ ਨੇ ਕੈਮਰੇ ਅੱਗੇ ਬਿਆਨ ਤੋਂ ਇਨਕਾਰ ਕਰ ਦਿੱਤਾ। ਦੱਸਣਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਅਤੇ ਗੁਰਦੀਪ ਸਿੰਘ ਬਠਿੰਡਾ ਆਪਣੇ ਸਾਥੀਆਂ ਨਾਲ ਦਸ ਦਸੰਬਰ ਨੂੰ ਤਲਵੰਡੀ ਸਾਬੋ 'ਚ ਹੋਣ ਵਾਲੇ ਸਰਬੱਤ ਖਾਲਸਾ ਦੀਆਂ ਤਿਆਰੀਆਂ 'ਚ ਲੱਗੇ ਹੋਏ ਹਨ।
ਐੱਸ. ਜੀ. ਪੀ. ਸੀ. ਦੇ ਨਵੇਂ ਬਣੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ 'ਤੇ ਗੁਰਪ੍ਰੀਤ ਘੁੱਗੀ ਦਾ ਵੱਡਾ ਬਿਆਨ (ਵੀਡੀਓ)
NEXT STORY