ਭਵਾਨੀਗੜ੍ਹ (ਕਾਂਸਲ) : ਪੰਜਾਬ ਸਰਕਾਰ ਤੇ ਪੰਜਾਬ ਪੁਲਸ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ' ਦੀ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਚਲਾਏ ਜਾ ਰਹੇ ਆਪਰੇਸ਼ਨ ਕਾਸੋ ਦੌਰਾਨ ਪੁਲਸ ਵੱਲੋਂ ਐੱਸਪੀ ਸੰਗਰੂਰ ਨਵਰੀਤ ਸਿੰਘ ਵਿਰਕ ਦੀ ਅਗਵਾਈ ਹੇਠ ਨਸ਼ੇ ਦੀ ਰਾਜਧਾਨੀ ਮੰਨੇ ਜਾਂਦੇ ਸਥਾਨਕ ਇਲਾਕੇ ਦੇ ਪਿੰਡ ਜੌਲੀਆਂ ਵਿਖੇ ਸਰਚ ਆਪਰੇਸ਼ਨ ਚਲਾ ਕੇ ਵੱਡੀ ਗਿਣਤੀ ਵਿੱਚ ਨਸ਼ਾ ਵੇਚਣ ਵਾਲੇ ਸਮਗਲਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ।
ਧੀ ਦੇ ਦਿਲ ਵਲੂੰਧਰਦੇ ਬੋਲ-'ਡੈਡੀ ਜੀ ਤੁਸੀਂ ਚੁੱਪ ਕਰ ਜਾਓ', 2 ਕਿੱਲੇ ਹੀ ਸੀ ਉਹ ਵੀ... (ਵੀਡੀਓ)
ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸਪੀ ਸੰਗਰੂਰ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਵੱਲੋਂ ਅੱਜ ਪਿੰਡ ਜੌਲੀਆਂ ਵਿਖੇ ਅਚਨਚੇਤ ਸਰਚ ਆਪਰੇਸ਼ਨ ਚਲਾ ਕੇ ਨਸ਼ਾ ਵੇਚਣ ਵਾਲੇ ਸਮਗਲਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ 8-9 ਘਰਾਂ ਨੂੰ ਤਾਲੇ ਲੱਗੇ ਮਿਲੇ ਹਨ। ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਚਲਾਈ ਗਈ ਮੁਹਿੰਮ ਦੇ ਤਹਿਤ ਨਸ਼ਿਆਂ ਦੀ ਰੋਕਥਾਮ ਲਈ ਨਸ਼ਾ ਸਮਗਲਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਣ ਦੀ ਵਿੱਢੀ ਇਸ ਮੁਹਿਮ ਨੂੰ ਦੇਖਦੇ ਹੋਏ ਨਸ਼ਾ ਸਮਗਲਰ ਆਪਣੇ ਘਰਾਂ ਨੂੰ ਤਾਲੇ ਮਾਰ ਕੇ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਪਿੰਡ ਵਿੱਚ ਕੋਠੀਆਂ ਪਾਉਣ ਵਾਲੇ ਉਨ੍ਹਾਂ ਨਸ਼ਾ ਸਮਗਲਰਾਂ ਜਿਨ੍ਹਾਂ ਵਿਰੁੱਧ ਨਸ਼ਾ ਵੇਚਣ ਦੇ ਮਾਮਲੇ ਦਰਜ ਹਨ, ਦੀ ਪ੍ਰਾਪਰਟੀ ਜ਼ਬਤ ਕਰਨ ਸਬੰਧੀ ਕੇਸ ਤਿਆਰ ਕੀਤੇ ਜਾਣਗੇ।
ਖਾਣ-ਪੀਣ ਦੀਆਂ ਸੁਧਾਰ ਲਓ ਆਦਤਾਂ! ਹਰ ਸਾਲ ਇਸ ਬਿਮਾਰੀ ਨਾਲ ਹੋ ਰਹੀ 2 ਲੱਖ ਲੋਕਾਂ ਦੀ ਮੌਤ
ਐੱਸਪੀ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਵੱਲੋਂ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਇਸ ਮੁਹਿਮ ਦੇ ਤਹਿਤ ਹੁਣ ਤੱਕ 127 ਮੁਕਦਮੇ ਦਰਜ ਕਰਕੇ 170 ਦੇ ਕਰੀਬ ਨਸ਼ਾ ਵੇਚਣ ਵਾਲੇ ਸਮਗਲਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਡੀ ਇਹ ਮੁਹਿੰਮ ਤੇ ਇਹ ਸਰਚ ਆਪਰੇਸ਼ਨ ਅਗਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸਬ ਡਿਵੀਜ਼ਨ ਦੇ ਡੀਐੱਸਪੀ ਰਾਹੁਲ ਕੌਸ਼ਲ ਅਤੇ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਤੇ ਹੋਰ ਪੁਲਸ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
NEXT STORY