ਖੰਨਾ, (ਸੁਖਵਿੰਦਰ ਕੌਰ)- ਪੁਲਸ ਨੇ ਇਕ ਵਿਅਕਤੀ ਨੂੰ 70 ਹਜ਼ਾਰ 800 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਸਬ-ਡਵੀਜ਼ਨ ਖੰਨਾ ਦੇ ਡੀ. ਐੱਸ. ਪੀ. ਰਾਜਨ ਪਰਮਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਸ਼ਨਦੀਪ ਸਿੰਘ ਗਰੇਵਾਲ, ਐੱਸ. ਪੀ. ਮਨਪ੍ਰੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਥਾਣਾ ਸਿਟੀ ਖੰਨਾ-2 ਦੇ ਐੱਸ. ਐੱਚ. ਓ. ਲਾਭ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਨਾਕਾਬੰਦੀ ਕੀਤੀ ਸੀ। ਜਿਸ ਦੌਰਾਨ ਖੰਨਾ ਨਿਵਾਸੀ ਬਬਲੂ ਲਾਂਬਾ ਨੂੰ ਕਾਰ ਸਮੇਤ ਕਾਬੂ ਕਰ ਕੇ 70 ਹਜ਼ਾਰ 800 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ:- ਕੈਪਟਨ ਸਰਕਾਰ ਸਕਾਲਰਸ਼ਿਪ ਘੋਟਾਲੇ ਦੀ CBI ਜਾਂਚ ਕਰਵਾਏ : ਤਰੁਣ ਚੁੱਘ
ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ, ਜਿਸ ਤੋਂ ਕਥਿਤ ਦੋਸ਼ੀ ਨਸ਼ੇ ਵਾਲੀਆਂ ਗੋਲੀਆਂ ਲੈ ਕੇ ਆਉਂਦਾ ਸੀ ਅਤੇ ਜਿਨ੍ਹਾਂ ਨੂੰ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਕਾਫੀ ਦੇਰ ਤੋਂ ਇਹ ਕੰਮ ਕਰਦਾ ਆ ਰਿਹਾ ਹੈ। ਇਸ ’ਤੇ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ 2 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਹਿਲਾਂ ਕੈਮਿਸਟ ਦੀ ਦੁਕਾਨ ਹੁੰਦੀ ਸੀ, ਜੋ ਬੰਦ ਹੋ ਚੁੱਕੀ ਹੈ ਅਤੇ ਹੁਣ ਉਸਨੇ ਇਕ ਨਿੱਜੀ ਸਟੋਰ ਖੋਲ੍ਹਿਆ ਹੋਇਆ ਹੈ, ਜਿਸਦੀ ਆੜ ’ਚ ਉਹ ਇਹ ਕੰਮ ਕਰ ਰਿਹਾ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲੈ ਲਿਆ ਜਾਵੇਗਾ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਪੜ੍ਹੋ:- ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 595 ਨਵੇਂ ਮਾਮਲੇ ਆਏ ਸਾਹਮਣੇ, 11 ਦੀ ਮੌਤ
ਕੈਪਟਨ ਸਰਕਾਰ ਸਕਾਲਰਸ਼ਿਪ ਘੋਟਾਲੇ ਦੀ CBI ਜਾਂਚ ਕਰਵਾਏ : ਤਰੁਣ ਚੁੱਘ
NEXT STORY