ਜਲੰਧਰ, (ਕਮਲੇਸ਼)- ਥਾਣਾ ਨੰ. 7 ਦੀ ਪੁਲਸ ਨੇ ਅੱਜ ਦੋ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਥਾਣਾ ਇੰਚਾਰਜ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਐੱਸ. ਆਈ. ਮੋਨਿਕਾ ਅਰੋੜਾ ਨੇ ਸੂਚਨਾ ਤਹਿਤ ਨਿਸ਼ਾਨ ਸਿੰਘ ਉਰਫ ਸ਼ਾਨਾ ਪੁੱਤਰ ਸੁਖਦੇਵ ਸਿੰਘ ਨਿਵਾਸੀ ਗੜ੍ਹਾ ਨੂੰ 27 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਹੈ।
ਇਸੇ ਤਰ੍ਹਾਂ ਏ. ਐੱਸ. ਆਈ. ਬਲਕਾਰ ਸਿੰਘ ਨੇ ਕੈਂਟ ਰੋਡ 'ਤੇ ਨਾਕਾਬੰਦੀ ਦੌਰਾਨ ਰਵੀਪਾਲ ਉਰਫ ਨੰਨੂ ਪੁੱਤਰ ਤਰਸੇਮ ਲਾਲ ਨੂੰ 32 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁੱਛਗਿਛ ਦੌਰਾਨ ਦੋਵਾਂ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਅਤੇ ਇਸ ਦੇ ਨਾਲ ਹੀ ਦੋਵੇਂ ਨਸ਼ੇ ਦੇ ਆਦੀ ਹਨ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਨਿਯੁਕਤੀ ਪੱਤਰ ਨਾ ਦੇਣ 'ਤੇ ਅਧਿਆਪਕਾਂ ਨੇ ਕੀਤੀ ਨਾਅਰੇਬਾਜ਼ੀ
NEXT STORY