ਲੁਧਿਆਣਾ (ਰਾਜ) : ਸ਼ਹਿਰ ’ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਅਤੇ ਜਨ ਸੁਰੱਖਿਆ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਸ ਨੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਹੈ। ਇਸ ਮੁਹਿੰਮ ਤਹਿਤ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਿਰਦੇਸ਼ਾਂ ’ਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਨੇ ਵੱਖ-ਵੱਖ ਥਾਣਾ ਪੁਲਸ ਦੀਆਂ ਟੀਮਾਂ ਨਾਲ ਸ਼ਹਿਰ ਦੇ ਕਈ ਇਲਾਕਿਆਂ ’ਚ ਬਾਹਰੋਂ ਆਏ ਕਿਰਾਏਦਾਰਾਂ ਦੇ ਟਿਕਾਣਿਆਂ ਅਤੇ ਅਸਥਾਈ ਬਸਤੀਆਂ ਵਿਚ ਵਿਸਥਾਰ ਨਾਲ ਚੈਕਿੰਗ ਕੀਤੀ। ਜਾਂਚ ਦੌਰਾਨ ਕਿਰਾਏਦਾਰਾਂ ਦੇ ਰਿਕਾਰਡ ਦੀ ਪੂਰੀ ਤਰ੍ਹਾਂ ਪੜਤਾਲ ਕੀਤੀ ਗਈ। ਪਛਾਣ ਦੀ ਪੁਸ਼ਟੀ ਕੀਤੀ ਗਈ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਪ੍ਰਵਾਸੀ ਮਜ਼ਦੂਰਾਂ ਦੀ ਵੈਰੀਫਿਕੇਸ਼ਨ ਵੀ ਫਾਰਮ ਭਰਵਾ ਕੇ ਪੂਰੀ ਕੀਤੀ ਗਈ।
ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਉਸਾਰੀ ਕਾਰਜਾਂ ਕਰ ਕੇ 85 ਦਿਨ ਬੰਦ ਰਹਿਣਗੇ ਪਲੇਟਫਾਰਮ ਨੰਬਰ 2 ਤੇ 3
ਪੁਲਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਦਾ ਮਕਸਦ ਸੰਭਾਵਿਤ ਅਪਰਾਧਾਂ ਨੂੰ ਰੋਕਣਾ ਅਤੇ ਸ਼ਹਿਰ ਵਿਚ ਸੁਰੱਖਿਆ ਤੇ ਸ਼ਾਂਤੀ ਦਾ ਵਾਤਾਵਰਣ ਬਣਾਈ ਰੱਖਣਾ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿੰਮੇਵਾਰ, ਨਾਗਰਿਕ ਬਣਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦੇਣ, ਤਾਂ ਕਿ ਸਾਰਿਆਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਇਆ ਜਾ ਸਕੇ। ਪੁਲਸ ਦਾ ਕਹਿਣਾ ਹੈ ਕਿ ਜਨਤਾ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਉਸਾਰੀ ਕਾਰਜਾਂ ਕਰ ਕੇ 85 ਦਿਨ ਬੰਦ ਰਹਿਣਗੇ ਪਲੇਟਫਾਰਮ ਨੰਬਰ 2 ਤੇ 3
NEXT STORY