ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਪੁਲਸ ਮੁਖੀ ਸ੍ਰੀ ਆਦਿੱਤਿਆ ਨੇ ਦੱਸਿਆ ਕਿ ਦੋਰਾਂਗਲਾ ਪੁਲਸ ਸਟੇਸ਼ਨ ਦੇ ਮੁਨਸੀ ਨੂੰ ਕੰਮ ਵਿੱਚ ਲਾਪਰਵਾਹੀ ਅਤੇ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਪੁਲਸ ਸਟੇਸ਼ਨ ਦੇ ਰਿਕਾਰਡ ਨੂੰ ਜਨਤਕ ਕਰਨ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ।
7000 ਰੁਪਏ ਦੀ ਰਿਸ਼ਵਤ ਲੈਂਦਾ ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਗ੍ਰਿਫ਼ਤਾਰ
ਇਸ ਸਬੰਧੀ ਉਨ੍ਹਾਂ ਦੱਸਿਆ ਕਿ ਮੁਨਸ਼ੀ ਹੌਲਦਾਰ ਰਾਕੇਸ਼ ਕੁਮਾਰ ਵਿਰੁੱਧ ਸ਼ਿਕਾਇਤ ਮਿਲੀ ਸੀ ਕਿ ਉਹ ਆਪਣੇ ਕੰਮ ਪ੍ਰਤੀ ਲਾਪਰਵਾਹ ਹੈ ਅਤੇ ਉਸ ਨੇ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਪੁਲਸ ਥਾਣੇ ਦੀ ਇਕ ਐੱਫ.ਆਈ.ਆਰ. ਜਨਤਕ ਕੀਤੀ ਸੀ। ਇਸ ਸਬੰਧੀ ਜਾਂਚ ਕਰਨ ਤੋਂ ਬਾਅਦ ਮੁਨਸ਼ੀ ਰਾਕੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦਫਤਰ 'ਚ ਰਾਖਵਾਂਕਰਨ ਲਾਗੂ ਕਰ ਕੇ ਇਤਿਹਾਸ ਰਚਿਆ : ਅਰੋੜਾ
NEXT STORY