ਗੁਰਦਾਸਪੁਰ (ਹਰਮਨ) : ਜ਼ਿਲ੍ਹਾ ਗੁਰਦਾਸਪੁਰ ਅੰਦਰ ਤੁਗਲਵਾਲ ਪੁਲਸ ਚੌਂਕੀ ਦੀ ਸਰਕਾਰੀ ਗੱਡੀ ਵਿਚੋਂ 110 ਗ੍ਰਾਂਮ ਭੁੱਕੀ ਬਰਾਮਦ ਹੋਣ ’ਤੇ ਪੁਲਸ ਨੇ ਉਕਤ ਗੱਡੀ ਚਲਾ ਰਹੇ ਪੁਲਸ ਚੌਂਕੀ ਨਾਲ ਸਬੰਧਤ ਡਰਾਈਵਰ ਲਖਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਚੌਂਕੀ ਤੁਗਲਵਾਲ ਨਾਲ ਸਬੰਧਤ ਡਰਾਈਵਰ ਲਖਵਿੰਦਰ ਸਿੰਘ ਆਪਣੀ ਸਰਕਾਰੀ ਬਲੈਰੋ ਗੱਡੀ ਲੈ ਕੇ ਗੁਰਦਾਸਪੁਰ ਤੋਂ ਤੁਗਲਵਾਲ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਤਿੱਬੜ ਵਿਖੇ ਇਕ ਬੱਚੇ ਨੂੰ ਬਚਾਉਂਦੇ ਹੋਏ ਗੱਡੀ ਹਾਦਸਾਗ੍ਰਸਤ ਹੋ ਗਈ। ਮੌਕੇ ’ਤੇ ਪਿੰਡ ਵਾਸੀ ਇਕੱਤਰ ਹੋ ਗਏ ਜਿਨ੍ਹਾਂ ਦੇ ਵਿਰੋਧ ਤੋਂ ਡਰਦੇ ਹੋਏ ਗੱਡੀ ਚਲਾ ਰਿਹਾ ਡਰਾਈਵਰ ਲਖਵਿੰਦਰ ਸਿੰਘ ਮੌਕੇ ਤੋਂ ਚਲਾ ਗਿਆ।
ਇਹ ਵੀ ਪੜ੍ਹੋ : ਧੀ ਦੇ ਸਹੁਰਿਓਂ ਆਏ ਫੋਨ ਨੇ ਉਡਾਏ ਪਿਤਾ ਦੇ ਹੋਸ਼, ਜਦੋਂ ਜਾ ਕੇ ਵੇਖਿਆ ਤਾਂ ਮਰੀ ਮਿਲੀ ਚਾਵਾਂ ਨਾਲ ਵਿਆਹੀ ਧੀ
ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਤਿੱਬੜ ਦੀ ਪੁਲਸ ਮੌਕੇ ’ਤੇ ਪਹੁੰਚ ਅਤੇ ਜਦੋਂ ਥਾਣੇ ਦੀ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਦੇ ਡੈਸ਼ਬੋਰਡ ਵਿਚੋਂ ਇਕ ਸੌ ਦਸ ਗ੍ਰਾਂਮ ਚੂਰਾ ਪੋਸਤ ਭੁੱਕੀ ਬਰਾਮਦ ਹੋਈ। ਪੁਲਸ ਨੇ ਗੱਡੀ ਦੇ ਸੰਬੰਧਤ ਡਰਾਇਵਰ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਮੁਤਾਬਕ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੁਣ ਸੋਸ਼ਲ ਮੀਡੀਆ ’ਤੇ ਸ਼ੁਰੂ ਹੋਈ ਹਥਿਆਰਾਂ ਦੀ ਮਾਰਕੀਟਿੰਗ, ਗੈਂਗਸਟਰਾਂ ਦੇ ਨਾਂ ’ਤੇ ਬਣੇ ਪੇਜਾਂ ’ਤੇ ਲਗਾਈ ਜਾ ਰਹੀ ਸੇਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵਿਦੇਸ਼ ਜਾਣ ਦੀ ਚਾਹਤ ’ਚ IELTS ਪਾਸ ਕੁੜੀ ਨਾਲ ਕਰਵਾਇਆ ਸੀ ਵਿਆਹ, ਹੁਣ ਗੱਲ ਵੀ ਨਹੀਂ ਕਰਦੀ (ਵੀਡੀਓ)
NEXT STORY