ਮੋਗਾ/ਧਰਮਕੋਟ (ਕਸ਼ਿਸ਼) : ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਵਿੱਚ ਅੱਜ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸਵਾਲ ਪੁੱਛਣ ਜਾ ਰਹੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪੁਲਸ ਨੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ 'ਚ ਰੋਕ ਲਿਆ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਹਜ਼ਾਰਾਂ ਦੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।

ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਤੋਂ ਕਈ ਅਹਿਮ ਮੁੱਦਿਆਂ 'ਤੇ ਜਵਾਬ ਮੰਗਣ ਲਈ ਜਾ ਰਹੀਆਂ ਸਨ, ਜਿਵੇਂ ਪੰਜਾਬ 'ਚ ਲਗਾਤਾਰ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਸਰਪੰਚਾਂ ਤੋਂ ਕਥਿਤ ਤੌਰ 'ਤੇ ਨਸ਼ਾ (ਚਿੱਟਾ) ਬਰਾਮਦ ਹੋਣਾ, ਸੂਬੇ 'ਚ ਹੋ ਰਹੇ ਕਥਿਤ ਫੇਕ ਇਨਕਾਊਂਟਰ, ਖਨੌਰੀ ਧਰਨੇ ਤੋਂ ਕਿਸਾਨਾਂ ਨੂੰ ਜਬਰੀ ਚੁੱਕਣਾ ਅਤੇ ਉਨ੍ਹਾਂ ਦੇ ਟਰੈਕਟਰ-ਟਰਾਲੀਆਂ ਦੀ ਚੋਰੀ ਦਾ ਮੁੱਦਾ ਤੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਾ ਕਰਨਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਖੁਦ ਲੋਕਾਂ ਨੂੰ ਕਹਿੰਦੇ ਸਨ ਕਿ ਉਹ ਲੀਡਰਾਂ ਤੋਂ ਸਵਾਲ ਪੁੱਛਿਆ ਕਰਨ, ਪਰ ਅੱਜ ਉਹ ਖੁਦ ਜਵਾਬ ਦੇਣ ਤੋਂ ਭੱਜ ਰਹੇ ਹਨ ਅਤੇ ਕਿਸਾਨਾਂ 'ਤੇ ਅੱਤਿਆਚਾਰ ਕਰ ਰਹੇ ਹਨ।

ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੁਲਸ ਦੀ ਅਜਿਹੀ ਕਾਰਵਾਈ ਤੋਂ ਡਰ ਕੇ ਚੁੱਪ ਨਹੀਂ ਬੈਠਣਗੇ। ਪੰਨੂ ਨੇ ਐਲਾਨ ਕੀਤਾ ਕਿ 2027 ਦੀਆਂ ਚੋਣਾਂ ਤੱਕ ਪੰਜਾਬ ਦੇ ਹਰ ਪਿੰਡ ਅਤੇ ਗਲੀ ਵਿੱਚ 'ਆਪ' ਦੇ ਹਰ ਵਿਧਾਇਕ ਤੇ ਮੰਤਰੀ ਦਾ ਘੇਰਾਓ ਕੀਤਾ ਜਾਵੇਗਾ ਅਤੇ ਉਨ੍ਹਾਂ ਤੋਂ ਸਵਾਲ ਪੁੱਛੇ ਜਾਣਗੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਭਾਵੇਂ ਸਰਕਾਰ ਜਿੰਨੀ ਮਰਜ਼ੀ ਪੁਲਸ ਫੋਰਸ ਲਗਾ ਲਵੇ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ ਅਪਡੇਟ ਹੋ ਗਈ ਜਾਰੀ
NEXT STORY