ਅੰਮ੍ਰਿਤਸਰ- ਅੱਜ ਇਕ ਪਾਸੇ ਜਿੱਥੇ ਦੇਸ਼ ਭਰ 'ਚ ਗਣਤੰਤਰ ਦਿਵਸ ਮਨਾਇਆ ਗਿਆ, ਉੱਥੇ ਹੀ ਇਕ ਨੌਜਵਾਨ ਨੇ ਅੰਮ੍ਰਿਤਸਰ ਦੇ ਟਾਊਨ ਹਾਲ ਵਿਖੇ ਲੱਗੀ ਹੋਈ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ ਚੜ੍ਹ ਕੇ ਹੱਥ 'ਚ ਹਥੌੜਾ ਫੜ ਕੇ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਕਾਰਨ ਦਲਿਤ ਸਮਾਜ 'ਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ।
ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪੁੱਜ ਗਈ ਤੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਅਧਿਕਾਰੀ ਵਿਸ਼ਾਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਉਕਤ ਮੁਲਜ਼ਮ ਦੀ ਪਛਾਣ ਆਕਾਸ਼ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ, ਜੋ ਕਿ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ ਤੇ ਜੇਕਰ ਇਸ ਮਾਮਲੇ 'ਚ ਕਿਸੇ ਹੋਰ ਦੇ ਸ਼ਾਮਲ ਹੋਣ ਦੀ ਜਾਣਕਾਰੀ ਮਿਲਦੀ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- 26 ਜਨਵਰੀ ਵਾਲੇ ਦਿਨ ਆਹ ਕੀ ਹੋ ਗਿਆ ! ਹੱਥ 'ਚ ਹਥੌੜਾ ਫੜ ਬਾਬਾ ਸਾਹਿਬ ਦੀ ਮੂਰਤੀ 'ਤੇ ਚੜ੍ਹ ਗਿਆ ਨੌਜਵਾਨ...
Today, a mischievous element attempted to damage the statue of Baba Sahib Bhimrao Ambedkar at the Town Hall. Acting swiftly, the Commissionerate Police Amritsar registered a FIR and arrested the accused. The initial investigation has revealed that the arrested accused belongs to… pic.twitter.com/AkJYxs5z5d
— Commissionerate Police Amritsar (@cpamritsar) January 26, 2025
ਇਸ ਮਾਮਲੇ ਦੀ ਇਕ ਵੀਡੀਓ ਵੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਦੇ ਐਕਸ ਅਕਾਊਂਟ 'ਤੇ ਪੋਸਟ ਕੀਤੀ ਗਈ ਹੈ। ਇਸ ਦੇ ਨਾਲ ਲਿਖਿਆ ਗਿਆ ਹੈ- ''ਅੱਜ, ਇੱਕ ਸ਼ਰਾਰਤੀ ਅਨਸਰ ਵੱਲੋਂ ਟਾਊਨ ਹਾਲ ਵਿਖੇ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਹੋਇਆਂ ਮੁਕੱਦਮਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।''
ਅੱਗੇ ਲਿਖਿਆ ਗਿਆ ਹੈ, ''ਸ਼ੁਰੂਆਤੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੈ। ਜੇਕਰ ਇਸ ਮਾਮਲੇ ਵਿੱਚ ਕੋਈ ਹੋਰ ਵਿਅਕਤੀ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਪੁਲਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।''
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ CBSE ਨੇ ਜਾਰੀ ਕੀਤੀ ਸਖ਼ਤ ਹਦਾਇਤ, ਨਾ ਮੰਨਣ 'ਤੇ ਲੱਗੇਗਾ 2 ਸਾਲ ਦਾ Ban
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੋ ਗਿਆ ਵੱਡਾ ਧਮਾਕਾ ! ਲੋਕਾਂ ਦੀਆਂ ਨਿਕਲੀਆਂ ਚੀਕਾਂ, ਮੌਕੇ ਦੀ CCTV ਆਈ ਸਾਹਮਣੇ
NEXT STORY