ਚੰਡੀਗੜ੍ਹ : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਸ ਵੱਲੋਂ ਸੰਮਨ ਭੇਜ ਕੇ 18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਬਿਕਰਮ ਸਿੰਘ ਮਜੀਠੀਆ ਨੂੰ ਇਹ ਸੰਮਨ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਜਾਰੀ ਕੀਤੇ ਗਏ ਹਨ। ਦਰਅਸਲ ਸਾਬਕਾ ਚੰਨੀ ਸਰਕਾਰ ਸਮੇਂ ਬਿਕਰਮ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਇਹ ਸੰਮਨ ਭੇਜਿਆ ਹੈ।
ਇਹ ਵੀ ਪੜ੍ਹੋ : ਕੈਨੇਡਾ ’ਚ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅ ਰੂਮ ’ਤੇ ਫਾਇਰਿੰਗ, ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਨੇ ਐਂਡੀ ਦੁੱਗਾ
ਦੂਜੇ ਪਾਸੇ ਬਿਕਰਮ ਮਜੀਠੀਆ ਨੇ ਆਪਣਾ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਤਨੀ ’ਤੇ ਕਪੂਰਥਲਾ ਵਿਚ ਪਾਏ ਗਏ ਕੇਸ ’ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸਟੇਅ ਦੇ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਜਿਸ ਦਾ ਉਨ੍ਹਾਂ ਨੂੰ ਇੰਤਜ਼ਾਰ ਸੀ, ਉਹੀ ਹੋਇਆ ਹੈ। ਉਨ੍ਹਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਬੁਲਾਉਣਗੇ ਪਰ ਪੁਲਸ ਵਲੋਂ ਉਨ੍ਹਾਂ ਨੂੰ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਧੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ, ਸੁਫ਼ਨਿਆਂ ਨੂੰ ਮਿਲੇਗੀ ਉਡਾਣ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
35 ਕਿੱਲੋ ਭੁੱਕੀ ਚੂਰਾ ਪੋਸਤ ਅਤੇ 90 ਸਿਗਨੇਚਰ ਕੈਪਸੂਲ ਸਮੇਤ 4 ਕਾਬੂ
NEXT STORY