ਭਿੱਖੀਵਿੰਡ (ਸੁਖਚੈਨ/ਅਮਨ) - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਲੀ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਨੂੰ ਅੱਜ 70 ਦਿਨ ਹੋ ਗਏ ਹਨ। ਦਿੱਲੀ ’ਚ ਚੱਲ ਰਹੇ ਸੰਘਰਸ਼ ਵਿੱਚ ਗਏ ਸਰਹੱਦੀ ਪਿੰਡ ਡੱਲ ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਕਿਸਾਨ ਜੋਗਿੰਦਰ ਸਿੰਘ ਪੁੱਤਰ ਭਾਨ ਸਿੰਘ (60) ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਜੋਗਿੰਦਰ ਸਿੰਘ ਦੀ ਮੌਤ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਮੌਕੇ ਪੁਲਸ ਵਲੋਂ ਵਰ੍ਹਾਏ ਗਏ ਅੱਥਰੂ ਗੈਸ ਦੇ ਗੋਲਿਆਂ ਦੀ ਗੈਸ ਚੜ੍ਹਨ ਕਾਰਨ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਹੀਦ ਭਗਤ ਸਿੰਘ ਦੇ ਪੁਸ਼ਤੈਨੀ ਘਰ ਨੂੰ ਖ਼ਰੀਦੇਗੀ ਪਾਕਿ ਦੀ ਸੰਸਥਾ, ਬਣਾਏਗੀ ਸ਼ਹੀਦ ਦੀ ਯਾਦਗਾਰ
ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਚੱਲ ਰਹੇ ਕਿਸਾਨ ਧਰਨੇ ਵਿਚ ਸ਼ਾਮਲ ਹੋਣ ਲਈ ਜੋਗਿੰਦਰ ਸਿੰਘ ਪੁੱਤਰ ਭਾਨ ਸਿੰਘ 20 ਤਰੀਕ ਨੂੰ ਘਰ ਤੋਂ ਗਏ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੋਗਿੰਦਰ ਧਰਨੇ ’ਚ ਘਰ ਤੋਂ ਠੀਕ-ਠਾਕ ਗਿਆ ਸੀ ਪਰ ਅੱਜ ਸਾਨੂੰ ਫੋਨ 'ਤੇ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਸਬੰਧ ’ਚ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ 28 ਜਨਵਰੀ ਨੂੰ ਦਿੱਲੀ ਪੁਲਸ ਵੱਲੋਂ ਸਿੰਘੁ ਬਾਰਡਰ 'ਤੇ ਧਰਨਾ ਚੁਕਾਉਣ ਲਈ ਕਿਸਾਨਾਂ ਨਾਲ, ਜੋ ਜਬਰ ਕੀਤਾ ਗਿਆ ਸੀ, ਉੱਥੇ ਦਿੱਲੀ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਟੈਂਟਾਂ ਅੰਦਰ ਦਾਗੇ ਗਏ ਸਨ। ਅੱਥਰੂ ਗੈਸ ਦੇ ਗੋਲਿਆਂ ਦੀ ਗੈਸ ਚੜ੍ਹਨ ਨਾਲ ਕਿਸਾਨ ਜੋਗਿੰਦਰ ਸਿੰਘ ਬੀਮਾਰ ਹੋ ਗਿਆ ਅਤੇ ਅੱਜ ਉਸ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਦੱਸਣਯੋਗ ਹੈ ਕਿ ਜੋਗਿੰਦਰ ਸਿੰਘ ਦੇ ਪਰਿਵਾਰ ਦਾ ਕੋਈ ਬਹੁਤਾ ਵੱਡਾ ਕਾਰੋਬਾਰ ਨਹੀਂ ਸਗੋਂ ਘੱਟ ਜ਼ਮੀਨ ਹੋਣ ਕਾਰਨ ਉਸ ਦੇ ਘਰ ਦਾ ਗੁਜ਼ਾਰਾ ਮੁਸ਼ਕਲ ਨਾਲ ਚੱਲਦਾ ਸੀ। ਮ੍ਰਿਤਕ ਦੇ ਦੋ ਪੁੱਤਰ ਅਤੇ 2 ਧੀਆਂ ਹਨ, ਜਿਨ੍ਹਾਂ ’ਚੋਂ ਇਕ ਦਾ ਵਿਆਹ ਹੋ ਚੁੱਕਾ ਹੈ ਅਤੇ ਤੇ ਦੂਜਾ ਵਿਆਹੁਣ ਵਾਲਾ ਹੈ। ਜਦੋਂ ਇਸ ਘਟਨਾ ਦੀ ਖ਼ਬਰ ਪਿੰਡ ਵਿੱਚ ਆਈ ਤਾਂ ਪੂਰਾ ਪਿੰਡ ਗਮਗੀਨ ਹੋ ਗਿਆ। ਮ੍ਰਿਤਕ ਦਾ ਸਸਕਾਰ ਕੱਲ੍ਹ ਉਨ੍ਹਾਂ ਦੇ ਪਿੰਡ ਡੱਲ ਵਿਖੇ ਕੀਤਾ ਜਾਵੇਗਾ।
ਨੋਟ - ਪੁਲਸ ਵਲੋਂ ਵਰ੍ਹਾਏ ਅੱਥਰੂ ਗੈਸ ਦੇ ਗੋਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਦਿਓ ਜਵਾਬ
ਬਿਆਸ ਦਰਿਆ ਕਿਨਾਰੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
NEXT STORY