ਹੁਸ਼ਿਆਰਪੁਰ (ਅਮਰੀਕ) : ਪੰਜਾਬ ਪੁਲਸ ਨੂੰ ਬੀਤੀ ਰਾਤ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਮਾਹਿਲਪੁਰ ਪੁਲਸ ਨੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਿਲ ਰਹੇ ਅਤੇ ਪਾਕਿਸਤਾਨ ਵਿਚ 14 ਸਾਲ ਰਹੇ ਅੱਤਵਾਦੀ ਮੱਖਣ ਸਿੰਘ ਉਰਫ ਅਮਲੀ ਨੂੰ ਸਾਥੀ ਸਮੇਤ ਭਾਰੀ ਅਸਲੇ ਸਣੇ ਗ੍ਰਿਫ਼ਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੂੰ ਮੱਖਣ ਸਿੰਘ ਗਿੱਲ ਉਰਫ਼ ਅਮਲੀ ਤੋਂ ਇਲਾਵਾ ਉਸ ਦੇ ਸਾਥੀ ਦਵਿੰਦਰ ਸਿੰਘ ਉਰਫ਼ ਹੈਪੀ ਨੂੰ ਵੀ ਗ੍ਰਿਫ਼ਤਾਰ ਕਰਕੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇ. ਜ਼ੈੱਡ. ਐੱਫ) ਦੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਉਨ੍ਹਾਂ ਕੋਲੋਂ 2 ਅਤਿ-ਆਧੁਨਿਕ ਹਥਿਆਰ ਅਤੇ ਅਸਲਾ ਬਰਾਮਦ ਕੀਤਾ ਜਿਸ ਵਿਚ ਇਕ ਐੱਮ.ਪੀ5 ਸਬ-ਮਸ਼ੀਨ ਗੰਨ ਸਮੇਤ ਦੋ ਮੈਗਜ਼ੀਨ ਤੇ 30 ਜ਼ਿੰਦਾ ਕਾਰਤੂਸ ਅਤੇ ਇਕ 9 ਐੱਮ. ਐੱਮ. ਪਿਸਤੌਲ ਸਮੇਤ ਦੋ ਮੈਗਜ਼ੀਨ ਤੇ 30 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਪਾਸੋਂ ਇਕ ਚਿੱਟੇ ਰੰਗ ਦੀ ਈ. ਟੀ. ਓਸ ਕਾਰ (ਪੀ. ਬੀ-11-ਬੀਕਯੂ 9994), 4 ਮੋਬਾਈਲ ਫੋਨ ਅਤੇ ਇਕ ਇੰਟਰਨੈਟ ਡੌਂਗਲ ਵੀ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ : ਭਰੇ ਮੰਚ 'ਤੇ ਸੁੱਖੀ ਰੰਧਾਵਾ ਨੂੰ ਬੋਲੇ ਸਿੱਧੂ, ਹੁਣ ਨਾ ਰੋਕ 'ਪਹਿਲਾਂ ਵੀ ਬਿਠਾਈ ਰੱਖਿਆ ਸੀ'
ਡੀ. ਜੀ. ਪੀ. ਪੰਜਾਬ ਪੁਲਸ ਸ੍ਰੀ ਦਿਨਕਰ ਗੁਪਤਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੋਵਾਂ ਨੇ ਖੁਲਾਸਾ ਕੀਤਾ ਕਿ ਕੈਨੇਡਾ ਰਹਿੰਦੇ ਹਰਪ੍ਰੀਤ ਸਿੰਘ ਨੇ ਤਕਰੀਬਨ 2 ਮਹੀਨੇ ਪਹਿਲਾਂ ਉਨ੍ਹਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੰਜਾਬ ਵਿਚ ਅੱਤਵਾਦ ਦੀ ਸਥਿਤੀ ਬਣਾਉਣ ਲਈ ਉਕਸਾਇਆ। ਤਫ਼ਤੀਸ਼ ਦੌਰਾਨ ਦਿੱਤੇ ਬਿਆਨਾਂ ਅਨੁਸਾਰ ਹਰਪ੍ਰੀਤ ਖਾਲਿਸਤਾਨ ਜ਼ਿੰਦਾਬਾਦ ਫੋਰਸ ਦਾ ਕਾਰਕੁੰਨ ਹੈ ਜੋ ਅਕਸਰ ਪਾਕਿਸਤਾਨ ਜਾਂਦਾ ਰਹਿੰਦਾ ਹੈ ਅਤੇ ਪਾਕਿ ਅਧਾਰਤ ਕੇ. ਜ਼ੈੱਡ. ਐੱਫ. ਦੇ ਮੁੱਖੀ ਰਣਜੀਤ ਸਿੰਘ ਉਰਫ਼ ਨੀਟਾ ਦਾ ਕਰੀਬੀ ਸਾਥੀ ਹੈ।
ਇਹ ਵੀ ਪੜ੍ਹੋ : ਰਾਹੁਲ ਦੇ ਮੰਚ 'ਤੇ ਗਰਜੇ ਸਿੱਧੂ, ਕਿਹਾ ਕਾਲੀ ਪੱਗ ਬੰਨ੍ਹ ਕਾਲੇ ਕਾਨੂੰਨ ਦਾ ਵਿਰੋਧ ਕਰਨ ਆਇਆ ਹਾਂ
ਮੁਲਜ਼ਮਾਂ ਨੇ ਅੱਗੇ ਦੱਸਿਆ ਕਿ ਉਪਰੋਕਤ ਹਥਿਆਰ ਅਤੇ ਅਸਲਾ ਉਨ੍ਹਾਂ ਨੂੰ ਨੀਟਾ ਨੇ ਆਪਣੇ ਅਣਪਛਾਤੇ ਕਾਰਕੁਨਾਂ ਰਾਹੀਂ ਸਪਲਾਈ ਕੀਤਾ ਹੈ। ਇਸ ਮਡਿਊਲ ਵਿਚ ਸ਼ਾਮਲ ਕੁੱਝ ਹੋਰ ਵਿਦੇਸ਼ੀ ਅੱਤਵਾਦੀਆਂ, ਜਿਨ੍ਹਾਂ ਦਾ ਅਮਰੀਕਾ ਤੇ ਜਰਮਨੀ ਨਾਲ ਸਬੰਧ ਹੋਣ ਬਾਰੇ ਸ਼ੰਕਾ ਹੈ, ਬਾਰੇ ਗੁਪਤਾ ਨੇ ਦੱਸਿਆ ਕਿ ਇਹ ਲੋਕ ਵਿਦੇਸ਼ੀ ਫੰਡਾਂ ਵਜੋਂ ਮਨੀ ਟ੍ਰਾਂਸਫਰ ਸੇਵਾਵਾਂ ਜਿਵੇਂ ਕਿ ਵੈਸਟਰਨ ਯੂਨੀਅਨ ਅਤੇ ਹੋਰ ਕਈ ਚੈਨਲਾਂ ਰਾਹੀਂ ਪੈਸਾ ਅਮਲੀ ਨੂੰ ਟ੍ਰਾਂਸਫਰ ਕਰ ਰਹੇ ਸਨ।
ਇਹ ਵੀ ਪੜ੍ਹੋ : ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਹੋਇਆ ਕੋਰੋਨਾ
ਡੀਜੀਪੀ ਨੇ ਅੱਗੇ ਖੁਲਾਸਾ ਕੀਤਾ ਕਿ ਮੱਖਣ ਸਿੰਘ ਉਰਫ਼ ਅਮਲੀ ਇਕ ਕੱਟੜਪੰਥੀ ਖਾਲਿਸਤਾਨ ਪੱਖੀ ਅੱਤਵਾਦੀ ਹੈ ਜਿਸ ਨੂੰ ਪਹਿਲਾਂ ਪੰਜਾਬ ਪੁਲਸ ਨੇ ਅੱਤਵਾਦ ਨਾਲ ਸਬੰਧਤ ਵੱਖ-ਵੱਖ ਅਪਰਾਧਾਂ ਵਿਚ ਗ੍ਰਿਫ਼ਤਾਰ ਕੀਤਾ ਸੀ। ਅਮਲੀ ਪਾਕਿਸਤਾਨ ਵਿਚੋਂ ਵੀ ਸਿਖਲਾਈ ਪ੍ਰਾਪਤ ਕਰ ਚੁੱਕਾ ਹੈ ਅਤੇ 1980 ਅਤੇ 1990 ਦੇ ਦਹਾਕਿਆਂ ਦੌਰਾਨ ਅਮਰੀਕਾ ਵਿਚ ਵੀ ਰਿਹਾ ਹੈ। ਉਹ ਪਾਕਿ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ, ਵਧਾਵਾ ਸਿੰਘ ਬੱਬਰ ਨਾਲ ਨੇੜਿਓਂ ਜੁੜਿਆ ਰਿਹਾ ਹੈ ਅਤੇ 14 ਸਾਲਾਂ ਤੱਕ ਉਸ ਨਾਲ ਪਾਕਿਸਤਾਨ ਵਿੱਚ ਰਿਹਾ।
ਇਹ ਵੀ ਪੜ੍ਹੋ : ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ, ਸ਼੍ਰੋਮਣੀ ਕਮੇਟੀ ਨੂੰ 15 ਦਿਨਾਂ ਦਾ ਅਲਟੀਮੇਟਮ
ਅਧਿਕਾਰੀਆਂ ਸਣੇ 7 ਸਹਾਇਕ ਪ੍ਰੋਫੈਸਰਾਂ ਨੂੰ 'ਨੋਟਿਸ' ਭੇਜੇਗੀ 'ਪੰਜਾਬੀ ਯੂਨੀਵਰਸਿਟੀ'
NEXT STORY