ਲੁਧਿਆਣਾ (ਰਾਜ) : ਲੁਧਿਆਣਾ ਕਮਿਸ਼ਨਰੇਟ ਪੁਲਸ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਰੁਖ਼ ਅਪਣਾਇਆ ਹੈ। ਸ਼ਹਿਰ ਭਰ ’ਚ ਇੱਕ ਵਿਸ਼ੇਸ਼ ਨਾਕਾਬੰਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ’ਚ ਪੁਲਸ ਨੇ ਮੁੱਖ ਸੜਕਾਂ ਤੇ ਸੰਵੇਦਨਸ਼ੀਲ ਖੇਤਰਾਂ ’ਤੇ ਵਾਹਨਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ। ਏ.ਡੀ.ਸੀ.ਪੀ. ਜ਼ੋਨ 3 ਅਧੀਨ ਆਉਂਦੇ ਪੁਲਸ ਥਾਣਿਆਂ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ। ਕਾਲੀਆਂ ਫਿਲਮਾਂ, ਹਾਰਨ ਤੇ ਅਣਅਧਿਕਾਰਤ ਲਾਈਟਾਂ ਵਾਲੇ ਵਾਹਨਾਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ।
ਇਹ ਵੀ ਪੜ੍ਹੋ : ਪ੍ਰਦੂਸ਼ਣ ਬੋਰਡ ਦੀ ਕਾਰਜਸ਼ੈਲੀ ਤੋਂ ਉਦਯੋਗਪਤੀ ਨਾਖੁਸ਼, ਪੁਰਾਣੇ ਮੁਲਾਜ਼ਮਾਂ ਨੂੰ ਕਰਦੇ ਹਨ ਯਾਦ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਤਿਉਹਾਰਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣਾ, ਅਪਰਾਧ ਨੂੰ ਰੋਕਣਾ ਅਤੇ ਜਨਤਾ ਦੀ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਕਮਿਸ਼ਨਰੇਟ ਪੁਲਸ ਨੇ ਜਨਤਾ ਨੂੰ ਨਿਯਮਾਂ ਦੀ ਪਾਲਣਾ ਕਰਨ ਅਤੇ ਪੁਲਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਸੁਰੱਖਿਆ ਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਕਰ 'ਤੀ ਬੇਹੱਦ ਸਖ਼ਤੀ
NEXT STORY