ਜਲੰਧਰ (ਧਵਨ) : ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਲੈ ਕੇ ਕਮਿਸ਼ਨਰੇਟ ਪੁਲਸ ਜਲੰਧਰ ਨੇ ਸ਼ਹਿਰ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸਾਰੇ ਪ੍ਰਮੁੱਖ ਮੰਦਰਾਂ ਨੂੰ ਸੁਰੱਖਿਆ ਦੇ ਘੇਰੇ ਵਿਚ ਲੈਂਦੇ ਹੋਏ ਪੁਲਸ ਅਧਿਕਾਰੀਆਂ ਨੂੰ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਜਨਮ ਅਸ਼ਟਮੀ ਦੌਰਾਨ ਮੰਦਰਾਂ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੁਲਸ ਵੱਲੋਂ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : GDP ਅੰਕੜਿਆਂ ਨੂੰ ਲੈ ਕੇ ਜੈਰਾਮ ਰਮੇਸ਼ ਨੇ ਮੋਦੀ ਸਰਕਾਰ ਨੂੰ ਘੇਰਿਆ, ਮੰਗੇ 4 ਸਿੱਧੇ ਸਵਾਲਾਂ ਦੇ ਜਵਾਬ
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੀਨੀਅਰ ਪੁਲਸ ਅਧਿਕਾਰੀਆਂ ਦੀ ਡਿਊਟੀ ਲਾਈ ਹੈ ਕਿ ਉਹ ਰਾਤ ਸਮੇਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ। ਅਧਿਕਾਰੀ ਮੰਦਰਾਂ ਦੇ ਆਲੇ-ਦੁਆਲੇ ਤਾਇਨਾਤ ਪੁਲਸ ਕਰਮਚਾਰੀਆਂ ਦੀ ਮੌਜੂਦਗੀ, ਆਉਣ-ਜਾਣ ਵਾਲੇ ਰਸਤਿਆਂ ਅਤੇ ਭੀੜ ਕੰਟਰੋਲ ਵਿਵਸਥਾ ਦੀ ਲਗਾਤਾਰ ਨਿਗਰਾਨੀ ਕਰਨਗੇ। ਪੁਲਸ ਵੱਲੋਂ ਸਾਰੇ ਮੰਦਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਨੂੰ ਰੋਕਣ ਲਈ ਸਮਾਂ ਰਹਿੰਦੇ ਜ਼ਰੂਰੀ ਕਦਮ ਚੁੱਕੇ ਜਾ ਸਕਣ। ਭਗਵਾਨ ਸ਼੍ਰੀ ਕ੍ਰਿਸ਼ਨ ਦਾ ਜਨਮ ਅੱਧੀ ਰਾਤ ਲਗਭਗ 12 ਵਜੇ ਹੋਣ ਕਾਰਨ ਜਨਮ ਅਸ਼ਟਮੀ ਦੀ ਰਾਤ ਮੰਦਰਾਂ ਵਿਚ ਵਿਸ਼ੇਸ਼ ਭੀੜ ਰਹਿਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਮੰਦਰਾਂ ਦੇ ਆਲੇ-ਦੁਆਲੇ ਵਿਸ਼ੇਸ਼ ਨਾਕਾਬੰਦੀ (ਨਾਕੇ) ਲਾਏ ਜਾਣਗੇ। ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਦੇ ਨਾਲ-ਨਾਲ ਮੰਦਰਾਂ ਦੇ ਆਲੇ-ਦੁਆਲੇ ਆਉਣ ਵਾਲੇ ਮਾਰਗਾਂ ’ਤੇ ਵੀ ਪੁਲਸ ਦੀ ਵਿਸ਼ੇਸ਼ ਨਜ਼ਰ ਰਹੇਗੀ।
ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ ਅਤੇ ਭੀੜ ਨੂੰ ਵਿਵਸਥਿਤ ਢੰਗ ਨਾਲ ਕੰਟਰੋਲ ਕੀਤਾ ਜਾਵੇ। ਮੰਦਰਾਂ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਸ ਦੀਆਂ ਟੀਮਾਂ ਰਾਤ ਭਰ ਗਸ਼ਤ ਕਰਦੇ ਹੋਏ ਮੰਦਰਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਨਿਗਰਾਨੀ ਰੱਖਣਗੀਆਂ। ਪੁਲਸ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਰੱਖਿਆ ਵਿਵਸਥਾ ਵਿਚ ਸਹਿਯੋਗ ਕਰਨ, ਕਿਸੇ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦੇਣ ਅਤੇ ਮੰਦਰਾਂ ਵਿਚ ਐਂਟਰੀ ਤੇ ਐਗਜ਼ਿਟ ਦੌਰਾਨ ਨਿਰਧਾਰਿਤ ਵਿਵਸਥਾ ਦਾ ਪਾਲਣ ਕਰਨ। ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸੁਖਾਵੇਂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਿਸ਼ਨਰੇਟ ਪੁਲਸ ਪੂਰੀ ਤਰ੍ਹਾਂ ਮੁਸਤੈਦ ਰਹੇਗੀ।
ਇਹ ਵੀ ਪੜ੍ਹੋ : ਪੰਜਾਬ: ਸਕੂਲ ਤੋਂ ਛੁੱਟੀ ਮਗਰੋਂ ਪਰਤ ਰਹੀ ਵਿਦਿਆਰਥਣ ਨਾਲ ਵਾਪਰ ਗਈ ਅਣਹੋਣੀ!
ਇਸ ਦੇ ਨਾਲ ਹੀ ਪੁਲਸ ਵੱਲੋਂ ਮੰਦਰ ਪ੍ਰਬੰਧਕ ਕਮੇਟੀਆਂ ਨਾਲ ਵੀ ਤਾਲਮੇਲ ਸਥਾਪਤ ਕੀਤਾ ਗਿਆ ਹੈ ਤਾਂ ਕਿ ਸ਼ਰਧਾਲੂਆਂ ਦੀ ਭੀੜ, ਪਾਰਕਿੰਗ, ਐਂਟਰੀ ਅਤੇ ਐਗਜ਼ਿਟ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਬਿਹਤਰ ਤਾਲਮੇਲ ਬਣਿਆ ਰਹੇ। ਪ੍ਰਮੁੱਖ ਮੰਦਰਾਂ ਦੇ ਆਲੇ-ਦੁਆਲੇ ਸਾਦੇ ਕੱਪੜਿਆਂ ਵਿਚ ਪੁਲਸ ਕਰਮਚਾਰੀਆਂ ਦੀ ਤਾਇਨਾਤੀ ਦੇ ਨਾਲ-ਨਾਲ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਵੀ ਨਿਗਰਾਨੀ ਰੱਖੀ ਜਾਵੇਗੀ। ਪੁਲਸ ਅਧਿਕਾਰੀਆਂ ਨੂੰ ਵਿਸ਼ੇਸ਼ ਰੂਪ ਨਾਲ ਰਾਤ 12 ਵਜੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਸਮੇਂ ਸੁਰੱਖਿਆ ਵਿਵਸਥਾ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਸ਼ਰਧਾਲੂ ਬਿਨਾਂ ਕਿਸੇ ਚਿੰਤਾ ਦੇ ਧਾਰਮਿਕ ਪ੍ਰੋਗਰਾਮਾਂ ਵਿਚ ਸ਼ਾਮਲ ਹੋ ਕੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
NEXT STORY