ਫਰੀਦਕੋਟ (ਜਗਤਾਰ) - ਪਿਛਲੇ ਕਈ ਦਿਨਾਂ ਤੋਂ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 8 ਵਿਅਕਤੀਆਂ ਨੂੰ ਕਾਬੂ ਕਰਕੇ ਪੁਲਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਇਲਾਕੇ ਦੇ ਆਈ. ਜੀ. ਐੱਮ.ਐੱਸ. ਚਿੰਨਾ ਨੇ ਪ੍ਰੈਸ ਕਾਨਫਰੰਸ ਰਾਹੀ ਇਸ ਗੱਲ ਦਾ ਖੁਲਾਸਾ ਕੀਤਾ ਹੈ।

ਉਨ੍ਹਾਂ ਨੇ ਜ਼ਿਲਾ ਫਰੀਦਕੋਟ ਦੇ ਜੈਤੋਂ 'ਚ ਹੋਏ 2 ਮੁੱਖ ਬਲਾਇੰਡ ਦੇ ਮਾਮਲਿਆਂ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜੈਤੋਂ 'ਚ ਇਕ ਤੋਂ ਬਾਅਦ ਇਕ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਸ 'ਚ ਇਕ ਔਰਤ ਵੀ ਸ਼ਾਮਲ ਹੈ। ਕਾਬੂ ਕੀਤੇ ਜ਼ਿਆਦਾਤਰ ਵਿਅਕਤੀ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਤ ਹਨ।

ਪੁਲਸ ਨੇ ਇਨ੍ਹਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਘੀ ਮੇਲੇ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ
NEXT STORY