ਜਲੰਧਰ (ਵਰੁਣ)–ਥਾਣਾ ਨੰਬਰ 7 ਦੇ ਇੰਚਾਰਜ ਮੁਕੇਸ਼ ਕੁਮਾਰ ਨੇ ਪੀ. ਪੀ. ਆਰ. ਮਾਰਕੀਟ ਵਿਚ ਰੈਸਟੋਰੈਂਟ ਮਾਲਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਥਾਣਾ ਇੰਚਾਰਜ ਮੁਕੇਸ਼ ਕੁਮਾਰ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਦੁਕਾਨਦਾਰ ਖੁੱਲ੍ਹੇ ਵਿਚ ਕਿਸੇ ਨੂੰ ਵੀ ਸ਼ਰਾਬ ਨਹੀਂ ਪਿਆਏਗਾ।
ਉਨ੍ਹਾਂ ਕਿਹਾ ਕਿ ਸ਼ਰਾਬ ਪੀਣ ਤੋਂ ਬਾਅਦ ਮਾਰਕੀਟ ਵਿਚ ਖੌਰੂ ਪਾਇਆ ਜਾਂਦਾ ਹੈ, ਜਿਸ ਨਾਲ ਲਾਅ ਐਂਡ ਆਰਡਰ ਦੀ ਸਥਿਤੀ ਵਿਗੜਦੀ ਹੈ। ਕਿਸੇ ਨੂੰ ਵੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਭੰਗ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਜਨਤਕ ਸਥਾਨ ’ਤੇ ਸ਼ਰਾਬ ਪਿਆਈ ਤਾਂ ਸ਼ਰਾਬ ਪਿਆਉਣ ਵਾਲੇ ਅਤੇ ਪੀਣ ਵਾਲਿਆਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਜਾਵੇਗੀ। ਰੈਸਟੋਰੈਂਟ ਮਾਲਕਾਂ ਨੇ ਵੀ ਪੁਲਸ ਨੂੰ ਭਰੋਸਾ ਦਿੱਤਾ ਕਿ ਉਹ ਖੁੱਲ੍ਹੇ ਵਿਚ ਕਿਸੇ ਨੂੰ ਵੀ ਸ਼ਰਾਬ ਪੀਣ ਨਹੀਂ ਦੇਣਗੇ ਅਤੇ ਨਾ ਹੀ ਪਿਆਉਣਗੇ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸਾਜ ਸੈਂਟਰ ’ਚ ਚੱਲ ਰਿਹੈ ਗੰਦਾ ਧੰਦਾ, ਸਾਹਮਣੇ ਆਏ ਸਟਿੰਗ ਨਾਲ ਹੋਇਆ ਵੱਡਾ ਖ਼ੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Marriage Anniversary 'ਤੇ ਘਰ 'ਚ ਪੱਥਰਬਾਜ਼ੀ, ਗਰਭਵਤੀ ਸੀ ਔਰਤ, ਪਿਆ ਚੀਕ-ਚਿਹਾੜਾ (ਵੀਡੀਓ)
NEXT STORY