ਹੁਸ਼ਿਆਰਪੁਰ (ਵੈੱਬ ਡੈਸਕ)- ਬੁਲੇਟ 'ਤੇ ਪਟਾਕੇ ਪਾਉਣ ਵਾਲਿਆਂ ਖ਼ਿਲਾਫ਼ ਪੁਲਸ ਨੇ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਪੁਲਸ ਨੇ ਬੁਲੇਟ 'ਤੇ ਪਟਾਕੇ ਪਾਉਣ ਵਾਲੇ ਸਕੂਲੀ ਵਿਦਿਆਰਥੀ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਸ ਦੇ ਘਰ ਜਾ ਕੇ ਚਲਾਨ ਕੱਟਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਹੁਸ਼ਿਆਰਪੁਰ ਚਿੰਤਪੁਰਨੀ ਮਾਰਗ 'ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਦਾ ਰਹਿਣ ਵਾਲਾ ਹੈ।
ਲੋਕਾਂ ਦਾ ਕਹਿਣਾ ਹੈ ਕਿ ਹੁਸ਼ਿਆਰਪੁਰ ਚੌਹਾਲ ਮਾਰਗ ਅਤੇ ਪਿੰਡ ਆਦਮਵਾਲ ਦੇ ਨਿੱਜੀ ਸਕੂਲ ਦੇ ਵਿਦਿਆਰਥੀ ਰੋਜ਼ਾਨਾ ਛੁੱਟੀ ਤੋਂ ਬਾਅਦ ਹਰ ਰੋਜ਼ ਘਰ ਜਾਣ ਦੀ ਬਜਾਏ ਨੇੜਲੇ ਪਿੰਡਾਂ ਵਿੱਚ ਬੁਲੇਟ 'ਤੇ ਪਟਾਕੇ ਮਾਰਦੇ ਹਨ। ਇਸ ਕਾਰਨ ਲੋਕ ਰੋਜ਼ ਪਰੇਸ਼ਾਨ ਹੁੰਦੇ ਹਨ। ਉਥੇ ਹੀ ਕਿਸੇ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਇਸ ਤੋਂ ਬਾਅਦ ਹੁਸ਼ਿਆਰਪੁਰ ਪੁਲਸ ਨੇ ਕਾਰਵਾਈ ਕਰਦੇ ਹੋਏ ਡਰਾਈਵਰ ਦੀ ਪਛਾਣ ਕਰਕੇ ਉਸ ਦਾ ਚਲਾਨ ਕੱਟ ਦਿੱਤਾ। ਇਸ ਦੇ ਨਾਲ ਹੀ ਪੁਲਸ ਨੇ ਬੁਲੇਟ 'ਤੇ ਪਟਾਕੇ ਚਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ- ਹੁਸ਼ਿਆਰਪੁਰ: BSF ਦੇ ਜਵਾਨ ਰਾਕੇਸ਼ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ ਰੋਈ ਮਾਂ
ਇਹ ਵੀ ਪੜ੍ਹੋ- ਨੰਗਲ 'ਚ ਵਾਪਰੇ ਦਰਦਨਾਕ ਹਾਦਸੇ ਨੇ ਖੋਹੀਆਂ ਖ਼ੁਸ਼ੀਆਂ, 12ਵੀਂ 'ਚ ਪੜ੍ਹਦੀ ਵਿਦਿਆਰਥਣ ਦੀ ਮੌਤ, ਭੈਣ ਜ਼ਖ਼ਮੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
SAS ਨਗਰ ਪੁਲਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY