ਜਲਾਲਾਬਾਦ (ਬੰਟੀ, ਨਿਖੰਜ)— ਥਾਣਾ ਸਿਟੀ ਦੀ ਪੁਲਸ ਨੇ ਇਕ ਔਰਤ ਨੂੰ ਭੁੱਕੀ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਓਮ ਪ੍ਰਕਾਸ਼ ਏ. ਐੱਸ. ਆਈ. ਨੇ ਦੱਸਿਆ ਕਿ ਉਹ ਸ੍ਰੀ ਮੁਕਤਸਰ ਰੋਡ ਤੋਂ ਮੰਨੇ ਵਾਲਾ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਸ਼ੱਕ ਦੇ ਆਧਾਰ 'ਤੇ ਇਕ ਨੂੰ ਔਰਤ ਰੋਕਿਆ ਜਦੋਂ ਉਕਤ ਔਰਤ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਸਮਾਨ ਦੀ ਜਾਂਚ ਦੌਰਾਨ ਉਸ ਕੋਲੋਂ ਸਾਢੇ 7 ਕਿਲੋ ਭੁੱਕੀ ਬਰਾਮਦ ਹੋਈ।
ਪੁਲਸ ਮੁਤਾਬਕ ਔਰਤ ਦੀ ਪਛਾਣ ਗੁਰਮੀਤ ਕੌਰ ਪਤਨੀ ਹਰਬੰਸ ਸਿੰਘ ਪਿੰਡ ਮਹਾਲਮ ਊਰਫ ਚੱਕ ਬਲੋਚਾਂ ਵਜੋਂ ਹੋਈ ਹੈ। ਪੁਲਸ ਨੇ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਕਤ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮਾਲੇਰਕੋਟਲਾ 'ਚ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਵਾਲੇ ਤਿੰਨ ਗ੍ਰਿਫਤਾਰ
NEXT STORY