ਫਿਰੋਜ਼ਪੁਰ (ਸੰਨੀ ਚੋਪੜਾ) : ਸੂਬੇ ਦੀ ਪੰਜਾਬ ਪੁਲਿਸ ਆਪਣੇ ਕਿਸੇ ਨਾ ਕਿਸੇ ਕਾਰਨਾਮੇ ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿਚ ਰਹਿੰਦੀ ਹੈ। ਅਜਿਹਾ ਹੀ ਇਕ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪੀ. ਸੀ. ਆਰ. ਮੁਲਾਜ਼ਮ ਨੇ ਇਕ ਸਫ਼ਾਈ ਕਰਮਚਾਰੀ ਦੇ ਥੱਪੜ ਜੜ ਦਿੱਤਾ ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਮੁਆਫ਼ੀ ਮੰਗ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ, ਜਾਣੋ ਕੀ ਹੈ ਪੂਰਾ ਮਾਮਲਾ
ਫਿਰੋਜ਼ਪੁਰ ਵਿਚ ਇਕ ਪੁਲਿਸ ਮੁਲਾਜ਼ਮ ਵੱਲੋਂ ਸਫ਼ਾਈ ਕਰਮਚਾਰੀ ਦੇ ਥੱਪੜ ਮਾਰਦੇ ਦੀ ਵੀਡੀਓ ਸਾਹਮਣੇ ਆਈ ਹੈ। ਇਸ ਸਬੰਧੀ ਜਦੋਂ ਸਫਾਈ ਸੇਵਕ ਬਿੱਟੂ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਸ਼ਾਮ ਦੇ ਸਮੇਂ ਕੂੜਾ ਚੁੱਕ ਕੇ ਵਾਪਿਸ ਆ ਰਿਹਾ ਸੀ ਤਾਂ ਦਿੱਲੀ ਗੇਟ ਦੇ ਨਜ਼ਦੀਕ ਜਦ ਉਹ ਸੜਕ 'ਤੇ ਖੜਾ ਸੀ ਤਾਂ ਅਚਾਨਕ ਪਿੱਛੋਂ ਆਏ ਪੁਲਿਸ ਮੁਲਾਜ਼ਮ ਨੇ ਉਸ ਦੇ ਥੱਪੜ ਜੜ ਦਿੱਤਾ ਅਤੇ ਉਸ ਨਾਲ ਗਾਲੀ ਗਲੋਚ ਕੀਤੀ।
ਇਹ ਖ਼ਬਰ ਵੀ ਪੜ੍ਹੋ - ਮੱਛਰ ਨੇ ਵਿਅਕਤੀ ਨੂੰ ਪਾਇਆ ਭੜਥੂ, ਹੋਏ 30 ਆਪ੍ਰੇਸ਼ਨ, 4 ਹਫ਼ਤੇ ਕੋਮਾ 'ਚ ਰਹਿਣ ਤੋਂ ਬਾਅਦ ਕੱਟਣੀਆਂ ਪਈਆਂ ਉਂਗਲਾਂ
ਦੂਸਰੇ ਪਾਸੇ ਜਦੋਂ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਰੋਡ ਉੱਪਰ ਟਰੈਫਿਕ ਬਹੁਤ ਜ਼ਿਆਦਾ ਸੀ ਅਤੇ ਕੁੱਝ ਡਿਊਟੀ ਦਾ ਪ੍ਰੈਸ਼ਰ ਸੀ ਜਿਸ ਕਾਰਨ ਉਸ ਕੋਲੋਂ ਹੱਥ ਚੁੱਕਿਆ ਗਿਆ। ਉਸ ਨੇ ਇਸ ਗੱਲ ਦੀ ਮੁਆਫ਼ੀ ਮੰਗੀ ਅਤੇ ਭਰੋਸਾ ਦਵਾਇਆ ਕਿ ਅੱਗੇ ਤੋਂ ਅਜਿਹਾ ਕਦੇ ਨਹੀਂ ਹੋਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਾਵਰਲਿਫਟਰ ਅਜੈ ਗੋਗਨਾ ਨੇ ਚਮਕਾਇਆ ਨਾਂ, ਨਿਊਜ਼ੀਲੈਂਡ ਵਿਖੇ ਕਾਮਨਵੈਲਥ ਖੇਡਾਂ 'ਚ ਜਿੱਤਿਆ ਗੋਲਡ ਮੈਡਲ
NEXT STORY