ਜਲੰਧਰ (ਧਵਨ)– ਕੇਂਦਰੀ ਚੋਣ ਕਮਿਸ਼ਨ ਨੇ ਦੇਸ਼ ’ਚ ਕਈ ਸੰਸਦੀ ਅਤੇ ਵਿਧਾਨ ਸਭਾ ਸੀਟਾਂ ’ਤੇ ਉਪ-ਚੋਣਾਂ ਦਾ ਐਲਾਨ ਤਾਂ ਕਰ ਦਿੱਤਾ ਪਰ ਪੰਜਾਬ ’ਚ 4 ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ’ਤੇ ਉਪ-ਚੋਣਾਂ ਦਾ ਐਲਾਨ ਜਲੰਧਰ ਵੈਸਟ ਸੀਟ ਦੇ ਨਾਲ ਨਹੀਂ ਹੋ ਸਕਿਆ, ਜਿਸ ਕਾਰਨ ਸਿਆਸੀ ਹਲਕਿਆਂ ’ਚ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ, ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਿਹੈ ਸਾਥੀ
ਪੰਜਾਬ ’ਚ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ 5 ਵਿਧਾਨ ਸਭਾ ਸੀਟਾਂ ’ਤੇ ਉਪ-ਚੋਣਾਂ ਹੋਣੀਆਂ ਸਨ। ਬਰਨਾਲਾ ਵਿਧਾਨ ਸਭਾ ਸੀਟ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ, ਇਸ ਲਈ ਬਰਨਾਲਾ ਵਿਧਾਨਸਭਾ ਸੀਟ ਖਾਲੀ ਹੋ ਗਈ ਸੀ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਗਿੱਦੜਬਾਹਾ ਵਿਧਾਨ ਸਭਾ ਸੀਟ ਵੀ ਖਾਲੀ ਹੋ ਗਈ ਸੀ, ਕਿਉਂਕਿ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਲੋਕਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਇਸ ਸੀਟ ’ਤੇ ਵੀ ਚੋਣ ਕਮਿਸ਼ਨ ਨੇ ਉਪ-ਚੋਣ ਕਰਵਾਉਣੀ ਹੈ।
ਇਸੇ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ’ਚ ਪੈਂਦੀ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਵੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਸੰਸਦ ਮੈਂਬਰ ਚੁਣੇ ਗਏ ਹਨ, ਇਸ ਲਈ ਉਨ੍ਹਾਂ ਦੀ ਚੱਬੇਵਾਲ ਵਿਧਾਨ ਸਭਾ ਸੀਟ ਵੀ ਖਾਲੀ ਹੋ ਚੁੱਕੀ ਹੈ। ਇਸ ਸੀਟ ’ਤੇ ਵੀ ਚੋਣ ਕਮਿਸ਼ਨ ਨੇ ਉਪ ਚੋਣ ਕਰਵਾਉਣੀ ਹੈ। ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਵੀ ਖਾਲੀ ਹੋ ਗਈ ਹੈ, ਕਿਉਂਕਿ ਗੁਰਦਾਸਪੁਰ ਲੋਕਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ ਚੋਣ ਜਿੱਤ ਗਏ ਸਨ, ਇਸ ਲਈ ਚੋਣ ਕਮਿਸ਼ਨ ਨੂੰ ਇਸ ਸੀਟ ’ਤੇ ਵੀ ਉਪ ਚੋਣ ਕਰਵਾਉਣੀ ਪੈਣੀ ਹੈ।
ਇਹ ਖ਼ਬਰ ਵੀ ਪੜ੍ਹੋ - Sidhu Moosewala Birthday: ਇੰਝ ਮਨਾਇਆ ਜਾਵੇਗਾ ਸਿੱਧੂ ਦਾ ਜਨਮ ਦਿਨ, ਬਾਪੂ ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ
ਕੁਝ ਸਿਆਸੀ ਨੇਤਾਵਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੇ ਜਲੰਧਰ ਵੈਸਟ ਸੀਟ ਲਈ ਉਪ ਚੋਣ ਤਾਂ ਐਲਾਨ ਦਿੱਤੀ ਹੈ ਪਰ ਹੋਰ 4 ਸੀਟਾਂ ਲਈ ਉਪ ਚੋਣਾਂ ਦਾ ਐਲਾਨ ਕਿਉਂ ਨਹੀਂ ਕੀਤਾ। ਜਲੰਧਰ ਵੈਸਟ ਸੀਟ ਸ਼ਹਿਰੀ ਖੇਤਰ ’ਚ ਪੈਂਦੀ ਹੈ ਜਦੋਂਕਿ ਹੋਰ 4 ਸੀਟਾਂ ਦਿਹਾਤੀ ਖੇਤਰਾਂ ’ਚ ਪੈਂਦੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਹੋਰ 4 ਵਿਧਾਨ ਸਭਾ ਸੀਟਾਂ ’ਤੇ ਉਪ-ਚੋਣਾਂ ਕਦੋਂ ਕਰਵਾਈਆਂ ਜਾਂਦੀਆਂ ਹਨ। ਅਤੀਤ ’ਚ ਤਾਂ ਉਪ-ਚੋਣਾਂ ਇਕੱਠੀਆਂ ਹੀ ਹੁੰਦੀਆਂ ਆਈਆਂ ਹਨ। ਇਹ ਪਹਿਲੀ ਵਾਰ ਹੈ ਕਿ ਇਕ ਸੀਟ ਦੀ ਉਪ-ਚੋਣ ਦਾ ਐਲਾਨ ਕੀਤਾ ਗਿਆ ਹੈ, ਜਦਕਿ 4 ਹੋਰਨਾਂ ਨੂੰ ਲੈ ਕੇ ਕੋਈ ਐਲਾਨ ਨਹੀਂ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਰਹੂਮ ਸਿੱਧੂ ਮੂਸੇਵਾਲਾ ਨੇ ਇੰਝ ਕੀਤੀ ਸੀ ਕਰੀਅਰ ਦੀ ਸ਼ੁਰੂਆਤ, ਸਿਆਸਤ 'ਚੋਂ ਹੁੰਦਾ ਹੋਇਆ ਪਹੁੰਚਿਆ ਮੌਤ ਦੇ ਮੂੰਹ 'ਚ
NEXT STORY