ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਜਾਂ ਦੂਜੇ ਸੂਬਿਆਂ ਦੇ ਆਗੂਆਂ ਨੂੰ ਪ੍ਰਭਾਰੀ ਬਣਾ ਕੇ ਭੇਜਿਆ ਗਿਆ ਹੈ। ਉੱਥੇ ਹੀ ਕਾਂਗਰਸ ਅਤੇ ਭਾਜਪਾ ਵੱਲੋਂ ਮੀਡੀਆ ਇੰਚਾਰਜ ਦੀ ਨਿਯੁਕਤੀ ਵੱਖਰੇ ਤੋਂ ਕੀਤੀ ਗਈ ਹੈ। ਉਸ ਦੇ ਲਈ ਕਾਂਗਰਸ ਵੱਲੋਂ ਅਲਕਾ ਲਾਂਬਾ ਅਤੇ ਭਾਜਪਾ ਵੱਲੋਂ ਸ਼ਾਜੀਆ ਇਲਮੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ, ਜੋ ਦੋਵੇਂ ਹੀ ਦਿੱਲੀ ਨਾਲ ਸਬੰਧਿਤ ਹਨ ਅਤੇ ਪਹਿਲਾਂ ਆਮ ਆਦਮੀ ਪਾਰਟੀ 'ਚ ਰਹਿ ਚੁੱਕੀਆਂ ਹਨ।
ਇਹ ਵੀ ਪੜ੍ਹੋ : Year Ender 2021 : ਪੂਰਾ ਸਾਲ 'ਪੰਜਾਬ ਕਾਂਗਰਸ' 'ਚ ਛਿੜੀ ਰਹੀ ਜੰਗ, ਵੱਡੇ ਤੂਫ਼ਾਨ ਨੇ ਬਦਲੀ ਸਿਆਸੀ ਫ਼ਿਜ਼ਾ
ਇਨ੍ਹਾਂ ਦੋਹਾਂ ਨੇ ਪਿਛਲੇ ਦਿਨੀਂ ਪੰਜਾਬ 'ਚ ਪਹੁੰਚ ਕੇ ਕਾਂਗਰਸ ਅਤੇ ਭਾਜਪਾ ਦੇ ਸਥਾਨਕ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।
ਰਾਜਸਥਾਨ ਨਾਲ ਸਬੰਧਿਤ ਦੋਹਾਂ ਪਾਰਟੀਆਂ ਦੇ ਪ੍ਰਭਾਰੀ
ਇਸ ਸੰਯੋਗ ਹੀ ਕਿਹਾ ਜਾ ਸਕਦਾ ਹੈ ਕਿ ਕਾਂਗਰਸ ਅਤੇ ਭਾਜਪਾ ਵੱਲੋਂ ਲਾਏ ਗਏ ਪ੍ਰਭਾਰੀ ਰਾਜਸਥਾਨ ਨਾਲ ਸਬੰਧਿਤ ਹਨ। ਇਨ੍ਹਾਂ 'ਚੋਂ ਕਾਂਗਰਸ ਦੇ ਹਰੀਸ਼ ਚੌਧਰੀ ਰਾਜਸਥਾਨ ਤੋਂ ਸੰਸਦ ਮੈਂਬਰ ਅਤੇ ਮੰਤਰੀ ਰਹਿ ਚੁੱਕੇ ਹਨ ਅਤੇ ਭਾਜਪਾ ਦੇ ਗਜੇਂਦਰ ਸਿੰਘ ਸ਼ੇਖਾਵਤ ਕੇਂਦਰ 'ਚ ਮੰਤਰੀ ਹਨ।
ਇਹ ਵੀ ਪੜ੍ਹੋ : ਮਜੀਠੀਆ ਦੀ ਭਾਲ ’ਚ ਛਾਪੇਮਾਰੀ ਜਾਰੀ, ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਲੋਕਾਂ ਦਾ ਕੀਤਾ ਧੰਨਵਾਦ, ਨਵੇਂ ਕੌਂਸਲਰਾਂ ਨੂੰ ਚੁਕਾਈ ਸਹੁੰ
NEXT STORY