ਮਾਹਿਲਪੁਰ (ਅਮਰੀਕ)- ਬਲਾਕ ਮਾਹਿਲਪੁਰ ਦੇ ਪਿੰਡ ਕਹਾਰਪੁਰ ਵਿਖ਼ੇ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਇਕੱਠ ਕਰਕੇ ਖੇਤੀ ਕਾਨੂੰਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਐਲਾਨ ਕੀਤਾ ਕਿ ਜਦੋਂ ਤੱਕ ਖ਼ੇਤੀ ਕਾਨੂੰਨਾਂ ਦਾ ਕੋਈ ਹੱਲ ਨਹੀਂ ਹੁੰਦਾ ਉਦੋਂ ਤੱਕ ਪਿੰਡ ਵਿਚ ਭਾਜਪਾ ਸਮੇਤ ਕਿਸੇ ਵੀ ਰਾਜਸੀ ਆਗੂ ਨਹੀਂ ਆਉਣ ਦੇਣਗੇ।
ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਹਾਰਪੁਰ ਦੀ ਪੰਚਾਇਤ ਨੇ ਪਿੰਡ ਵਿਚ ਵੱਡਾ ਇਕੱਠ ਕਰਕੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖ਼ੇਤੀ ਕਾਨੂੰਨਾਂ ਨੂੰ ਪਾਸ ਕਰਵਾਉਣ ਵਿਚ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਪਿੰਡ ਵਿਚ ਆਉਣ ਦੀ ਮਨਾਹੀ ਕਰ ਦਿੱਤੀ।
ਇਹ ਵੀ ਪੜ੍ਹੋ : ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ
ਇਸ ਸਬੰਧੀ ਸਰਪੰਚ ਗਿਆਨ ਚੰਦ, ਇੰਦਰਜੀਤ ਕੌਰ ਪੰਚ, ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਖ਼ੇਤੀ ਕਾਨੂੰਨ ਪਾਸ ਕਰਕੇ ਜਿੱਥੇ ਦੇਸ਼ ਦੇ ਕਿਸਾਨਾਂ ਨੂੰ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰਨ ’ਤੇ ਮਜ਼ਬੂਰ ਕੀਤਾ ਉੱਥੇ ਇਨ੍ਹਾਂ ਬਿਲਾਂ ਨੂੰ ਪਾਸ ਕਰਨ ਵਿਚ ਵਿਰੋਧੀ ਪਾਰਟੀਆਂ ਵੀ ਜਿੰਮੇਵਾਰ ਹਨ, ਜਿਸ ਕਾਰਨ ਉਨ੍ਹਾਂ ਇਹ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਕਿ ਖ਼ੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਂ ਕੋਈ ਫ਼ੈਸਲਾ ਹੋਣ ਤੱਕ ਭਾਜਪਾ ਸਮੇਤ ਕਿਸੇ ਵੀ ਰਾਜਸੀ ਪਾਰਟੀ ਦੇ ਆਗੂ ਨੂੰ ਪਿੰਡ ਵਿਚ ਵੜਨ ਨਹੀਂ ਦੇਣਗੇ ਅਤੇ ਪਿੰਡ ਵਿਚ ਇਸ ਸਬੰਧੀ ਬੋਰਡ ਲਗਾ ਕੇ ਮਤਾ ਵੀ ਪਾਉਣਗੇ ਉਨ੍ਹਾਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ : ਜਲੰਧਰ: ਭਾਰਗੋ ਕੈਂਪ ’ਚ ਖ਼ੁਦ ਨੂੰ ਅੱਗ ਲਾਉਣ ਵਾਲੇ ਨੌਜਵਾਨ ਨੇ ਤੋੜਿਆ ਦਮ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕਾਂਗਰਸ ਪਾਰਟੀ ਨੇ ਰਈਆ ਚੋਣਾਂ ਲਈ ਬਾਕੀ ਉਮੀਦਵਾਰਾਂ ਦੀ ਸੂਚੀ ਵੀ ਕੀਤੀ ਜਾਰੀ
NEXT STORY