ਕਾਦੀਆਂ (ਜ਼ੀਸ਼ਾਨ) : ‘ਇਕ ਮਿਆਨ ’ਚ ਦੋ ਤਲਵਾਰਾਂ ਨਹੀਂ ਹੋ ਸਕਦੀਆਂ ਪਰ ਕਾਦੀਆਂ ਦੀ ਸਿਆਸਤ ਤੋਂ ਇਹ ਵਾਕ ਗਲਤ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਸਿਆਸਤ ਨੇ ਭਾਵੇਂ ਬਾਜਵਾ ਭਰਾਵਾਂ ਦੇ ਰਾਹ ਵੱਖ ਕਰ ਦਿੱਤੇ ਹਨ ਪਰ ਇਸ ਦੇ ਬਾਵਜੂਦ ਦੋਵੇਂ ਭਰਾ ਪ੍ਰਤਾਪ ਸਿੰਘ ਬਾਜਵਾ ਅਤੇ ਫਤਿਹਜੰਗ ਬਾਜਵਾ ਇੱਕੋ ਘਰ ਵਿਚ ਰਹਿ ਰਹੇ ਹਨ। ਦੋਵੇਂ ਨੇ ਘਰ ਦੀ ਇਮਾਰਤ ’ਤੇ ਆਪੋ-ਆਪਣੀ ਪਾਰਟੀ ਦਾ ਝੰਡਾ ਲਹਿਰਾ ਦਿੱਤਾ ਹੈ। ਹਲਕਾ ਵਿਧਾਇਕ ਨੇ ਆਪਣੀ ਪਾਰਟੀ ਭਾਜਪਾ ਦਾ ਝੰਡਾ ਲਗਾਇਆ ਹੈ ਜਦਕਿ ਵੱਡੇ ਭਰਾ ਪ੍ਰਤਾਪ ਬਾਜਵਾ ਨੇ ਆਪਣੀ ਪਾਰਟੀ ਦਾ ਲਗਾਇਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਸੁਣਦਿਆਂ ਭਗਵੰਤ ਮਾਨ ਨੇ ਕੇਰੇ ਹੰਝੂ, ਸਟੇਜ ਤੋਂ ਭਾਵੁਕ ਹੋਏ ਨੇ ਆਖੀ ਵੱਡੀ ਗੱਲ
ਦੱਸਣਯੋਗ ਹੈ ਕਿ ਕਾਦੀਆਂ ਦੇ ਕਾਂਗਰਸੀ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਾਰਨ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ ਜਦਕਿ ਉਨ੍ਹਾਂ ਦੇ ਵੱਡੇ ਭਰਾ ਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਨੇ ਕਾਦੀਆਂ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੋਵੇਂ ਭਰਾ ਰੇਲਵੇ ਰੋਡ ਸਥਿਤ ਆਪਣੀ ਪੁਸ਼ਤੈਣੀ ਕੋਠੀ ਵਿਚ ਇਕੱਠੇ ਰਹਿੰਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੀਆਂ ਚੋਣਾਂ ਮੁਲਤਵੀ, ਹੁਣ ਇਸ ਦਿਨ ਹੋਵੇਗੀ ਵੋਟਿੰਗ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ 'ਚ ED ਦੀ ਛਾਪੇਮਾਰੀ ਬਾਰੇ CM ਚੰਨੀ ਦਾ ਬਿਆਨ, 'ਦਬਾਅ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼'
NEXT STORY