ਮਲੋਟ (ਜੁਨੇਜਾ) : ਆਲ ਇੰਡੀਆ ਕਾਂਗਰਸ ਵੱਲੋਂ ਕਰਾਏ ਜਾ ਰਹੇ ਸੰਵਿਧਾਨ ਬਚਾਓ ਪ੍ਰੋਗਰਾਮਾਂ ਤਹਿਤ ਮਲੋਟ ਵਿਖੇ ਜ਼ਿਲਾ ਪੱਧਰੀ ਰੈਲੀ ਵਿਚ ਅਨੁਸ਼ਾਸ਼ਨ ਭੰਗ ਕਰਨ ਦੇ ਮਾਮਲੇ ’ਤੇ ਕਾਂਗਰਸ ਵੱਲੋਂ ਤਿੰਨ ਆਗੂਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਜਿਥੇ ਜ਼ਿਲਾ ਕਾਂਗਰਸ ਵੱਲੋਂ ਦੋ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਥੇ ਇਕ ਵਿਰੁੱਧ ਕਾਰਵਾਈ ਲਈ ਪੰਜਾਬ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਲਿਖਿਆ ਗਿਆ ਹੈ। ਪਾਰਟੀ ਵੱਲੋਂ ਜਾਰੀ ਨੋਟਿਸਾਂ ਵਿਚ ਸਖਤ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ ਜਿਸ ਤੋਂ ਲੱਗਦਾ ਹੈ ਕਿ ਪਾਰਟੀ ਅਨੁਸ਼ਾਸ਼ਨ ਭੰਗ ਕਰਨ ਦੇ ਮਾਮਲੇ ਕਿਸੇ ਦਾ ਵਿਚ ਕੋਈ ਲਿਹਾਜ਼ ਨਹੀਂ ਕਰਨਾ ਚਾਹੁੰਦੀ। ਕਾਂਗਰਸ ਦੀ ਇਹ ਕਾਰਵਾਈ ਕੀ ਰੰਗ ਲੈਕੇ ਆਉਂਦੀ ਹੈ , ਇਹ ਦੇ ਨਤੀਜੇ ਅਗਲੇ ਦਿਨਾਂ ਵਿਚ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ : ਡਰਾਇਵਿੰਗ ਲਾਇਸੈਂਸ ਨੂੰ ਲੈ ਕੇ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਸ ਸਬੰਧੀ ਜ਼ਿਲਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਵੱਲੋਂ ਅਸ਼ਵਨੀ ਖੇੜਾ ਐੱਮ. ਸੀ. ਅਤੇ ਉਸਦੇ ਭਰਾ ਜੁਗਰਾਜ ਖੇੜਾ ਨੂੰ ਜਾਰੀ ਵੱਖੋ-ਵੱਖ ਨੋਟਿਸਾਂ ਵਿਚ ਕਿਹਾ ਕਿ ਉਨ੍ਹਾਂ ਪਾਰਟੀ ਦੇ ਪ੍ਰੋਗਰਾਮ ਵਿਚ ਕਾਂਗਰਸ ਦੇ ਅਦੇਸ਼ਾਂ ਦੀ ਹੁਕਮ ਅਦੂਲੀ ਕੀਤੀ ਅਤੇ ਖੁਦ ਅਤੇ ਪਰਿਵਾਰਕ ਮੈਂਬਰਾਂ ਨੇ ਸਟੇਜ ’ਤੇ ਚੜ ਕੇ ਹੁੱਲੜਬਾਜ਼ੀ ਕੀਤੀ। ਜਿਸ ਸਬੰਧੀ ਮੀਡੀਆ ਨੇ ਸ਼ਰੇਆਮ ਵਿਖਾਇਆ ਹੈ, ਜਿਸ ਨਾਲ ਪਾਰਟੀ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਉਂ ਨਾ ਤੁਹਾਡੇ ਵਿਰੁੱਧ ਕਾਰਵਾਈ ਕੀਤੀ ਜਾਵੇ, ਇਸ ਲਈ ਨੋਟਿਸ ਭੇਜ ਕੇ 3 ਦਿਨਾਂ ਦੇ ਅੰਦਰ-ਅੰਦਰ ਜਵਾਬ ਮੰਗਿਆ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ
ਇਸ ਤਰ੍ਹਾਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਪੱਤਰ ਭੇਜ ਕਿ ਜਸਪਾਲ ਸਿੰਘ ਔਲਖ ਐਡਵੋਕੇਟ ਵਿਰੁੱਧ ਵੀ 23 ਮਈ ਨੂੰ ਸਟੇਜ ਉਪਰ ਅਨੁਸ਼ਾਸ਼ਨ ਤੋੜਨ ਦੇ ਕਥਿਤ ਦੋਸ਼ ਲਾਕੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿਚ ਨੋਟਿਸ ਦੇ ਜਵਾਬ ਵਿਚ ਕਾਂਗਰਸ ਆਗੂ ਕੀ ਕਹਿੰਦੇ ਹਨ ਜਾਂ ਐਡਵੋਕੇਟ ਔਲਖ ਵਿਰੁੱਧ ਪੰਜਾਬ ਕਾਂਗਰਸ ਕੀ ਰੁਖ ਅਪਨਾਉਂਦੀ ਹੈ ਇਹ ਅਗਲੇ ਦਿਨਾਂ ਵਿਚ ਸਾਹਮਣੇ ਆਵੇਗਾ। ਪਰ ਇਕ ਗੱਲ ਸਾਫ਼ ਹੈ ਕਿ ਕਾਂਗਰਸ ਹੁਣ ਅਨੁਸ਼ਾਸ਼ਨਹੀਣਤਾ ਬਰਦਾਸ਼ਤ ਕਰਨ ਦੇ ਰੌਂਅ ਵਿਚ ਨਹੀਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ ਜ਼ਿੰਮੇਵਾਰੀ (ਵੀਡੀਓ)
NEXT STORY