ਚੰਡੀਗੜ੍ਹ (ਵਿਨੇ) : ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਹਾਲੀਆ ਪੰਜਾਬ ਦੌਰੇ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਰਾਹੁਲ ਗਾਂਧੀ ਨੇ ਆਪਣੇ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੀ ਵੀ ਮੰਗ ਕੀਤੀ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨਾਲ ਕਾਂਗਰਸ ਨੂੰ ਸਿਆਸੀ ਮਾਈਲੇਜ ਨਾ ਮਿਲੇ, ਇਸ ਨੂੰ ਲੈ ਕੇ ਹੋਰ ਸਿਆਸੀ ਪਾਰਟੀਆਂ ਨੇ ਇਸ ਨੂੰ ਸਿਆਸਤ ਦਾ ਰੰਗ ਦੇਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦਾ ਇਹ ਦੌਰਾ ਸਿਰਫ ਦਿਖਾਵਾ ਹੈ ਅਤੇ ਕਾਂਗਰਸ ਜ਼ਮੀਨੀ ਪੱਧਰ 'ਤੇ ਅਸਲ ਮਦਦ ਕਰਨ 'ਚ ਨਾਕਾਮ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ CM ਮਾਨ ਵਲੋਂ ਸਖ਼ਤ ਹਦਾਇਤਾਂ ਜਾਰੀ, ਇਨ੍ਹਾਂ ਜ਼ਿਲ੍ਹਿਆਂ ਨੂੰ ਲੈ ਕੇ ਜਾਰੀ ਕੀਤੇ ਨਿਰਦੇਸ਼
ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਸਿਰਫ ਹਮਦਰਦੀ ਜਤਾ ਕੇ ਸੁਰਖੀਆਂ ਬਟੋਰ ਰਹੀ ਹੈ, ਜਦੋਂ ਕਿ ਪ੍ਰਭਾਵਿਤ ਪਰਿਵਾਰ ਹੁਣ ਵੀ ਸਰਕਾਰੀ ਮਦਦ ਦੀ ਉਡੀਕ 'ਚ ਹਨ। ਭਾਜਪਾ ਆਗੂਆਂ ਨੇ ਤਾਂ ਰਾਹੁਲ ਗਾਂਧੀ ਨੂੰ ਸਿਰਪਾਓ ਭੇਂਟ ਕੀਤੇ ਜਾਣ ਦਾ ਵੀ ਵਿਰੋਧ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ 8 ਸੂਬਿਆਂ 'ਚ ਸੱਤਾ ਹੋਣ ਦੇ ਬਾਵਜੂਦ ਗਠਜੋੜ ਨੇ ਕਿਤੇ ਵੀ ਪੰਜਾਬ ਦੇ ਹੜ੍ਹ ਪ੍ਰਭਾਵਿਤਾ ਲੋਕਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ। ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ਦੇ ਦੌਰੇ ਨੂੰ ਸਿਆਸਤ ਨਾਲ ਪ੍ਰੇਰਿਤ ਦੱਸਿਆ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਦੀ ਸੇਵਾਮੁਕਤੀ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਹੁਣ ਕਦੋਂ ਹੋਣਗੇ RETIRE
ਬਚਾਅ 'ਚ ਆਏ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਰੋਧੀ ਪਾਰਟੀਆਂ ਦੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਨਾਲ ਮਨੁੱਖੀ ਦ੍ਰਿਸ਼ਣੀਕੋਣ ਤੋਂ ਸੀ। ਵਿਰੋਧੀ ਪਾਰਟੀਆਂ ਹੜ੍ਹ ਪੀੜਤਾਂ ਦੀਆਂ ਤਕਲੀਫ਼ਾਂ 'ਤੇ ਸਿਆਸਤ ਕਰ ਰਹੀਆਂ ਹਨ, ਜਦੋਂ ਕਿ ਰਾਹੁਲ ਗਾਂਧੀ ਨੇ ਹਮੇਸ਼ਾ ਦੀ ਤਰ੍ਹਾਂ ਆਮ ਜਨਤਾ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇੰਡੀਆ ਗਠਜੋੜ ਸਿਰਫ ਚੁਣਾਵੀ ਗਠਜੋੜ ਨਹੀਂ ਹੈ, ਸਗੋਂ ਸਮਾਜਿਕ ਅਤੇ ਮਨੁੱਖੀ ਸਰੋਕਾਰਾਂ ਲਈ ਵੀ ਵਚਨਬੱਧ ਹੈ ਅਤੇ ਜਲਦੀ ਹੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਠੋਸ ਕਦਮ ਚੁੱਕੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਬੋਲੈਰੋ ਪਿੱਛੇ ਲਟਕਣ ਦੀ ਕੋਸ਼ਿਸ਼ ਕਰ ਰਿਹਾ ਸੀ ਜਵਾਕ, ਹੋਇਆ...
NEXT STORY