ਬਟਾਲਾ, (ਬੇਰੀ)- ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਟਾਲਾ ਦੀ ਟੀਮ ਵੱਲੋਂ ਟਰੈਫਿਕ ਪੁਲਸ ਬਟਾਲਾ ਦੇ ਸਹਿਯੋਗ ਨਾਲ ਬੱਸਾਂ ਅਤੇ ਟਰੱਕਾਂ ’ਚ ਲੱਗੇ ਪ੍ਰੈਸ਼ਰ ਹਾਰਨਾਂ ਨੂੰ ਉਤਾਰਨ ਲਈ ਡਰਾਈਵਰਾਂ ’ਤੇ ਸ਼ਿਕੰਜਾ ਕੱਸਿਆ ਗਿਆ।
ਇਸ ਸਬੰਧ ’ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਮਦਨ ਗੋਪਾਲ ਅਤੇ ਸ਼ਸ਼ੀਕਾਂਤ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਵੱਲੋਂ ਟਰੈਫਿਕ ਪੁਲਸ ਵਿਭਾਗ ਬਟਾਲਾ ਦੇ ਏ. ਐੱਸ. ਆਈ. ਸਰਵਨ ਸਿੰਘ, ਹੌਲਦਾਰ ਲਖਵਿੰਦਰ ਸਿੰਘ, ਹੌਲਦਾਰ ਤਜਿੰਦਰ ਸਿੰਘ ਦੇ ਸਹਿਯੋਗ ਨਾਲ ਸ਼ਹਿਰ ’ਚ ਹੁੰਦੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸ਼ਹਿਰ ਦੇ ਮੇਨ ਜੀ. ਟੀ. ਰੋਡਜ਼ ਉਪਰ ਨਾਕਾਬੰਦੀ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਆਈ. ਏ. ਐੱਸ. ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਬੱਸਾਂ, ਟਰੱਕਾਂ ਅਤੇ ਗੱਡੀਆਂ ’ਤੇ ਲੱਗੇ ਪ੍ਰੈਸ਼ਰ ਹਾਰਨਾਂ ਨੂੰ ਲੁਹਾਇਅਾ ਗਿਆ ਅਤੇ ਉਨ੍ਹਾਂ ਦੇ ਚਲਾਨ ਕੱਟੇ ਗਏ। ਉਕਤ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਕੁੱਲ 30 ਗੱਡੀਅਾਂ ਅਤੇ ਚਾਰ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਵਿਚੋਂ 9 ਗੱਡੀਆਂ ਦੇ ਮੌਕੇ ’ਤੇ ਚਲਾਨ ਕੱਟੇ ਗਏ ਅਤੇ 9000 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਉਕਤ ਅਧਿਕਾਰੀਆਂ ਨੇ ਦੱਸਿਆ ਕਿ ਭਵਿੱਖ ’ਚ ਵੀ ਅਜਿਹੀ ਚੈਕਿੰਗ ਜਾਰੀ ਰਹੇਗੀ ਤਾਂ ਜੋ ਸ਼ਹਿਰ ਅਤੇ ਆਲੇ-ਦੁਅਾਲੇ ਦੇ ਖੇਤਰਾਂ ’ਚ ਕਿਸੇ ਵੀ ਤਰ੍ਹਾਂ ਦਾ ਸ਼ੋਰ ਪ੍ਰਦੂਸ਼ਣ ਨਾ ਫੈਲ ਸਕੇ, ਜਿਸ ਨਾਲ ਵਾਤਾਵਰਣ ਪ੍ਰਭਾਵਿਤ ਹੋਵੇ।
ਗੰਦਗੀ ਦੇ ਢੇਰ ਚਿਡ਼ਾ ਰਹੇ ਨੇ ਮਿਸ਼ਨ ਪੰਜਾਬ ਨੂੰ ਮੂੰਹ
NEXT STORY