ਹੁਸ਼ਿਆਰਪੁਰ : ਹੁਸ਼ਿਆਰਪੁਰ-ਦਸੂਹਾ ਦੇ ਤਲਵਾੜਾ ਨੇੜੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਵੱਧਣ ਕਾਰਣ ਅੱਜ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਇਸ ਬਾਰੇ ਡੈਮ ਪ੍ਰਬੰਧਨ ਵੱਲੋਂ ਪਹਿਲਾਂ ਹੀ ਸੂਚਨਾ ਜਾਰੀ ਕਰ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ 1 ਅਗਸਤ ਨੂੰ ਟੀ. ਸੀ. ਐੱਮ. ’ਚ ਲਏ ਗਏ ਫ਼ੈਸਲੇ ਅਨੁਸਾਰ ਪੌਂਗ ਡੈਮ ਦੇ ਪਾਵਰ ਹਾਊਸ ਦੇ ਟਰਬਾਈਨਾਂ ਰਾਹੀਂ 19300 ਕਿਊਸਿਕ ਅਤੇ ਪੌਂਗ ਡੈਮ ਦੇ ਸਪਿੱਲਵੇ ਗੇਟਾਂ ਰਾਹੀਂ 4000 ਕਿਊਸਿਕ, ਕੁੱਲ੍ਹ 23300 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਗਿਆ, ਜਿਸ ’ਚੋਂ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਅਤੇ ਬਾਕੀ ਪਾਣੀ 52 ਗੇਟਾਂ ਰਾਹੀਂ ਬਿਆਸ ਦਰਿਆ ’ਚ ਛੱਡਿਆ ਗਿਆ। ਹਿਮਾਚਲ ’ਚ ਹੋ ਰਹੀ ਭਾਰੀ ਬਾਰਿਸ਼ ਅਤੇ ਡੈਮ ’ਚ ਪਾਣੀ ਦੇ ਵਧਦੇ ਪੱਧਰ ਨੂੰ ਵੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿੰਡ ਨਮੋਲ ਦਾ 29 ਸਾਲਾ ਜਵਾਨ ਰਿੰਕੂ ਸਿੰਘ ਸ਼ਹੀਦ
NEXT STORY