ਹੁਸ਼ਿਆਰਪੁਰ (ਵੈੱਬ ਡੈਸਕ)- ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਦਾ ਕਹਿਰ ਲਗਾਤਾਰ ਜਾਰੀ ਹੈ। ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ਦਾ ਪਾਣੀ ਪੱਧਰ ਪਿਛਲੇ ਇਕ ਹਫ਼ਤੇ ਦੌਰਾਨ ਲਗਭਗ 10 ਤੋਂ 12 ਫੁੱਟ ਵੱਧ ਗਿਆ ਹੈ। ਇਸ ਦੇ ਨਾਲ ਹੀ ਅੱਜ ਪੌਂਗ ਡੈਮ ਦਾ ਵਾਟਰ ਲੈਵਲ 1357.02 ਫੁੱਟ ਦਰਜ ਕੀਤਾ ਗਿਆ ਹੈ। ਉੱਥੇ ਹੀ ਝੀਲ 'ਚ ਪਾਣੀ ਦੀ ਆਮਦ ਲਗਭਗ 35 ਹਜ਼ਾਰ ਕਿਊਸਿਕ ਦੱਸੀ ਜਾ ਰਹੀ ਹੈ। ਪਾਣੀ ਦੀ ਵਧਦੀ ਆਮਦ ਨੂੰ ਵੇਖਦੇ ਹੋਏ ਬੀ. ਬੀ. ਐੱਮ. ਬੀ. ਵੱਲੋਂ 52 ਫਲੱਡ ਗੇਟਾਂ 'ਚੋਂ 5 ਗੇਟ ਖੋਲ੍ਹੇ ਗਏ ਹਨ। ਇਨ੍ਹਾਂ ਰਾਹੀਂ ਬਿਆਸ ਦਰਿਆ 'ਚ ਲਗਾਤਾਰ ਕਰੀਬ 16 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਉਥੇ ਹੀ ਬੀ. ਬੀ. ਐੱਮ. ਬੀ. ਵੱਲੋਂ ਬਿਆਸ ਦਰਿਆ ਦੇ ਕੰਢੇ ਵੱਸਦੇ ਪੰਜਾਬ ਅਤੇ ਹਿਮਾਚਲ ਦੇ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਦਰਿਆ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਸਾਈਕਲ ਨੇ ਮਾਰੀ ਸਾਈਕਲ ਨੂੰ ਟੱਕਰ, 2 ਜ਼ਖ਼ਮੀ
NEXT STORY