ਮੋਹਾਲੀ (ਸੰਦੀਪ)- ਪੌਂਟੀ ਚੱਢਾ ਮਰਡਰ ਕੇਸ ਨਾਲ ਜੁੜੇ ਨਕਲੀ ਆਰਮਜ਼ ਲਾਇਸੈਂਸ ਬਣਾਉਣ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਸੁਖਦੇਵ ਸਿੰਘ ਸਮੇਤ 7 ਲੋਕਾਂ ਨੂੰ ਬਰੀ ਕਰ ਦਿੱਤਾ। ਇਹ ਮਾਮਲਾ ਸਾਲ 2012 ’ਚ ਸਟੇਟ ਕ੍ਰਾਈਮ ਬ੍ਰਾਂਚ ਵੱਲੋਂ ਦਰਜ ਕੀਤਾ ਗਿਆ ਸੀ ਜਿਸ ਵਿਚ ਪੁਲਸ ਨੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
ਇਸ ਮਾਮਲੇ ਵਿਚ ਕੁੱਲ 9 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਸੁਖਦੇਵ ਸਿੰਘ, ਸ਼ੇਰ ਸਿੰਘ, ਐੱਸ. ਆਈ. ਗੁਰਚਰਨ ਸਿੰਘ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੂੰ ਬਰੀ ਕਰ ਦਿੱਤਾ ਹੈ। ਮੁਲਜ਼ਮ ਸਤਪਾਲ ਸਿੰਘ ਦੀ ਟਰਾਇਲ ਦੌਰਾਨ ਮੌਤ ਹੋ ਗਈ ਸੀ, ਜਦਕਿ ਇਕ ਹੋਰ ਮੁਲਜ਼ਮ ਸੁਖਦੇਵ ਸਿੰਘ ਨੂੰ ਗੈਰ-ਹਾਜ਼ਰ ਰਹਿਣ ਦੀ ਵਜ੍ਹਾ ਕਰ ਕੇ ਭਗੌੜਾ ਐਲਾਨ ਕਰ ਦਿੱਤਾ ਗਿਆ ਸੀ।
ਕੇਸ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੀ ਤਰ੍ਹਾਂ ਵਕੀਲ ਐੱਚ. ਐੱਸ. ਧਨੋਆ ਪੇਸ਼ ਹੋਏ। ਕੋਰਟ ਨੇ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤ ਹੋ ਕੇ ਇਸ ਲੰਬੇ ਸਮੇਂ ਤੋਂ ਚੱਲ ਰਹੇ ਕੇਸ ਵਿਚ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ ਸ਼ੁਰੂਆਤ, ਕਰ 'ਤਾ ਵੱਡਾ ਐਲਾਨ
NEXT STORY