ਸੰਗਰੂਰ/ਚੰਡੀਗੜ,( ਯਾਦਵਿੰਦਰ): ਦਲਿਤ ਸਮਾਜ ਦੀ ਸੰਘਰਸ਼ਸ਼ੀਲ ਮਹਿਲਾ ਆਗੂ ਬੀਬੀ ਪੂਨਮ ਕਾਂਗੜਾ ਨੂੰ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਨੇ ਅੱਜ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਐਸ. ਸੀ ਕਮਿਸ਼ਨ ਦੇ ਚੇਅਰਪਰਸਨ ਮੈਡਮ ਤੇਜਿੰਦਰ ਕੌਰ, ਅੰਕਿਤ ਬਾਂਸਲ, ਦਮਨਜੀਤ ਸਿੰਘ ਮੋਹੀ ਤੇ ਜਗਦੀਪ ਸਿੰਘ ਸਿੱਧੂ (ਤਿੰਨੇ ਨਿੱਜੀ ਸਕੱਤਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ) ਦੀ ਹਾਜ਼ਰੀ 'ਚ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿੰਗਲਾ ਤੇ ਸੰਦੀਪ ਸੰਧੂ ਨੇ ਕਿਹਾ ਕਿ ਪੂਨਮ ਕਾਂਗੜਾ ਇੱਕ ਬਹੁਤ ਹੀ ਮਿਹਨਤੀ ਦਲਿਤ ਆਗੂ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਦਲਿਤਾਂ ਦੀ ਭਲਾਈ ਲਈ ਕੰਮ ਕਰਦੇ ਆ ਰਹੇ ਹਨ ਤੇ ਦਲਿਤਾਂ ਦੇ ਹੱਕਾਂ ਲਈ ਅਨੇਕਾਂ ਘੋਲ ਲੜੇ ਹਨ। ਕੈਪਟਨ ਸਰਕਾਰ ਵਲੋਂ ਪੂਨਮ ਕਾਂਗੜਾ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਕੇ ਇਕ ਸ਼ਲਾਘਾ ਯੋਗ ਕੰਮ ਕੀਤਾ ਹੈ। ਇਸ ਮੌਕੇ ਬੀਬੀ ਕਾਂਗੜਾ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਪੂਨਮ ਕਾਂਗੜਾ ਜੋ ਤੇਜ਼ ਤਰਾਰ ਆਗੂ ਵਜੋਂ ਜਾਣੇ ਜਾਂਦੇ ਹਨ, ਜੋ ਜ਼ਿਲਾ ਯੂਥ ਕਾਂਗਰਸ ਸੰਗਰੂਰ ਦੇ ਜ਼ਿਲਾ ਪ੍ਰਧਾਨ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ, ਪੰਜਾਬ ਮਹਿਲਾ ਕਾਂਗਰਸ ਦੇ ਜਨਰਲ ਸਕੱਤਰ ਅਤੇ ਮੈਂਬਰ ਪੀ ਪੀ ਸੀ ਸੀ ਤੋਂ ਇਲਾਵਾ ਦਲਿਤ ਵੈੱਲਫੇਅਰ ਸੰਗਠਨ ਪੰਜਾਬ, ਦਲਿਤ ਸ਼ਕਤੀ ਪੰਜਾਬ ਸਣੇ ਦਰਜਨਾ ਸੰਸਥਾਵਾਂ ਨਾਲ ਜੁੜੇ ਹੋਏ ਹਨ।
ਜਲਦੀ ਹੀ ਘੱਟ ਹੋਣਗੀਆਂ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ : ਸੋਨੀ
NEXT STORY