ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿਚ ਮਾਰੇ ਗਏ ਸਿੱਖਾਂ ਅਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ 'ਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿਚ ਪਾਕਿਸਤਾਨ ਵੱਲੋਂ ਪੂੰਛ ਵਿਖੇ ਕੀਤੀ ਗਈ ਗੋਲਾਬਾਰੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ, ਇਸ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ। ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿਚ ਇਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੂੰਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਜਥੇਦਾਰ ਗੜਗੱਜ ਨੇ ਪੂੰਛ ਵਿਖੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਹੋਣ ਵਾਲੇ ਬਲੈਕ ਆਊਟ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹੈ ਸਮਾਂ ਤੇ ਕਿੱਥੇ ਵੱਜਣਗੇ ਘੁੱਗੂ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੰਗ ਹਮੇਸ਼ਾ ਹੀ ਮਨੁੱਖਤਾ ਦਾ ਵੱਡਾ ਘਾਣ ਕਰਦੀ ਹੈ ਜਿਸ ਵਿਚ ਬੇਗੁਨਾਹ ਲੋਕ ਵੀ ਵੱਡੀ ਗਿਣਤੀ ਵਿਚ ਮਾਰੇ ਜਾਂਦੇ ਹਨ। ਇਸ ਲਈ ਮੌਜੂਦਾ ਸਥਿਤੀ ਨੂੰ ਸ਼ਾਂਤੀਪੂਰਵਕ ਕਰਨ ਲਈ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਨੇ 1947 ਤੋਂ ਲੈ ਕੇ ਹੁਣ ਤੱਕ ਆਪਸੀ ਕੁੜੱਤਣ ਕਾਰਨ ਵੱਡੇ ਨੁਕਸਾਨ ਝੱਲੇ ਹਨ, ਜਿਸ ਵਿਚ ਖ਼ਾਸਕਰ ਪੰਜਾਬ ਤੇ ਜੰਮੂ ਕਸ਼ਮੀਰ ਦੇ ਹਿੰਦੂ ਤੇ ਸਿੱਖਾਂ ਦਾ ਵੱਡਾ ਨੁਕਸਾਨ ਹੋਇਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਬਾਰਡਰ ਉੱਤੇ ਵੱਸਦੇ ਲੋਕ ਇਸ ਤਣਾਅ ਵਾਲੀ ਸਥਿਤੀ ਵਿਚ ਇਕ ਦੂਜੇ ਦਾ ਸਾਥ ਦੇਣ ਅਤੇ ਗੁਰਬਾਣੀ ਦਾ ਓਟ ਆਸਰਾ ਲੈ ਕੇ ਹੌਂਸਲਾ ਬਣਾਈ ਰੱਖਣ ਅਤੇ ਸ਼ਾਂਤੀ ਬਹਾਲੀ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਇਸ ਖੇਤਰ ਅੰਦਰ ਹਮੇਸ਼ਾ ਅਮਨ ਸ਼ਾਂਤੀ ਕਾਇਮ ਰਹੇ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਨਜ਼ਦੀਕੀ ਪਿੰਡ 'ਚ ਹੋਇਆ ਜ਼ੋਰਦਾਰ ਧਮਾਕਾ, ਫੌਜ ਤੇ ਪੁਲਸ ਮੌਕੇ ’ਤੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
BBMB ਦੀ ਪਟੀਸ਼ਨ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਜਾਣੋ ਅਦਾਲਤ 'ਚ ਕੀ ਹੋਇਆ
NEXT STORY