ਕਿਸ਼ਨਪੁਰਾ ਕਲਾਂ (ਭਿੰਡਰ) : ਬੀਤੇ ਦਿਨੀਂ ਪਈ ਬਾਰਿਸ਼ ਕਾਰਨ ਪਿੰਡ ਠੂਠਗੜ੍ਹ ਦੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਜਿਥੇ ਘਰੇਲੂ ਸਾਮਾਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਉੱਥੇ ਹੀ ਪਰਿਵਾਰਕ ਮੈਂਬਰਾਂ ਦੇ ਸੱਟਾਂ ਲੱਗੀਆਂ ਹਨ। ਪੀੜ੍ਹਤ ਪਰਿਵਾਰ ਦੇ ਮਹਿੰਦਰ ਸਿੰਘ ਪੁੱਤਰ ਈਸਰ ਸਿੰਘ ਨੇ ਦੱਸਿਆ ਕਿ ਜਿਸ ਸਮੇਂ ਛੱਤ ਡਿੱਗੀ ਸਾਰੇ ਪਰਿਵਾਰ ਦੇ ਮੈਂਬਰ ਅੰਦਰ ਮੌਜੂਦ ਸਨ ਅਤੇ ਜਿਸ ਕਾਰਨ ਪਰਿਵਾਰਕ ਮੈਂਬਰਾਂ ਦੇ ਸੱਟਾਂ ਲੱਗੀਆਂ ਹਨ ਪਰ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਇਸ ਸਮੇਂ ਸਰਪੰਚ ਗੁਰਮੇਹਰ ਸਿੰਘ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀਆਂ ਨੇ ਮੰਗ ਕੀਤੀ ਕਿ ਇਸ ਪਰਿਵਾਰ ਦੀ ਫੌਰੀ ਤੌਰ ’ਤੇ ਆਰਥਿਕ ਮਦਦ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਹ ਗਰੀਬ ਪਰਿਵਾਰ ਆਪਣਾ ਮਕਾਨ ਬਣਾ ਸਕੇ।
ਪਤਨੀ ਪਿੱਛੇ ਪੰਜਾਬ ਤੋਂ ਕੈਨੇਡਾ ਗਏ ਪਤੀ ਨੂੰ ਮਿਲਿਆ ਧੋਖਾ! ਹੋਇਆ ਉਹ ਜੋ ਸੋਚਿਆ ਤਕ ਨਹੀ ਸੀ
NEXT STORY