ਮੋਗਾ (ਕਸ਼ਿਸ਼) : ਮੋਗਾ ਪੁਲਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਧਰਮਕੋਟ ਪੁਲਸ ਨੇ 7.5 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਧਰਮਕੋਟ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਪੁਲਸ ਚੌਕੀ ਕਮਾਲਕੇ ਨੂੰ ਗੁਪਤ ਸੂਤਰਾਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਟੀ-ਪੁਆਇੰਟ ਬਾਬਾ ਕਾਲਾ ਮਾਈਹਰ ਨੇੜੇ ਜਦੋਂ ਉਹ ਉਥੇ ਪੁੱਜੇ ਤਾਂ ਉਨ੍ਹਾਂ ਨੂੰ ਗੁਪਤ ਸੂਤਰ ਨੇ ਦੱਸਿਆ ਕਿ ਪਿੰਡ ਜੀਂਦਰਾ ਦੇ ਵਸਨੀਕ ਕੁਲਵੰਤ ਸਿੰਘ ਨੇ ਆਪਣੇ ਖੇਤ ਪਿੰਡ ਚੱਕਾ ਜੀਂਦਰਾ ਵਿਖੇ ਡੋਡੇ ਭੁੱਕੀ ਦੇ ਪੌਦੇ ਲਗਾਏ ਹੋਏ ਹਨ, ਜੋ ਕਿ ਕਰੀਬ 4 ਫੁੱਟ ਉੱਚੇ ਹਨ। ਜੇਕਰ ਛਾਪੇਮਾਰੀ ਕੀਤੀ ਜਾਂਦੀ ਹੈ ਤਾਂ ਉਹ ਬਰਾਮਦ ਹੋ ਸਕਦੇ ਹਨ।
ਇਸ 'ਤੇ ਪੁਲਸ ਪਾਰਟੀ ਨੇ ਜਦੋਂ ਉਥੇ ਛਾਪਾ ਮਾਰਿਆ ਤਾਂ ਸਾਢੇ 7 ਕਿੱਲੋ ਭੁੱਕੀ ਬਰਾਮਦ ਕੀਤੀ। ਇਸ ਸਬੰਧੀ ਕਥਿਤ ਦੋਸ਼ੀ ਕੁਲਵੰਤ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪਵਿੱਤਰ ਵੇਂਈ 'ਚ 350 ਕਿਊਸਿਕ ਪਾਣੀ ਛੱਡਣ ਦੀਆਂ ਹਦਾਇਤਾਂ ਜਾਰੀ
NEXT STORY