ਨਾਭਾ (ਜਗਨਾਰ, ਭੂਪਾ) : ਪੰਜਾਬ ਪੁਲਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਪਟਿਆਲਾ ਅਤੇ ਕੋਤਵਾਲੀ ਪੁਲਸ ਨਾਭਾ ਵੱਲੋਂ ਸਾਂਝੇ ਤੌਰ 'ਤੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਤਵਾਲੀ ਨਾਭਾ ਦੇ ਇੰਚਾਰਜ ਐਸ.ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਪਟਿਆਲਾ ਦੇ ਐਸ.ਆਈ. ਗੁਰਮੀਤ ਸਿੰਘ ਅਤੇ ਕੋਤਵਾਲੀ ਪੁਲਸ ਦੇ ਏ.ਐਸ.ਆਈ. ਇੰਦਰਜੀਤ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਗਸ਼ਤ ਕੀਤੀ ਜਾ ਰਹੀ ਸੀ ਕਿ ਸਥਾਨਕ ਆਸਾ ਰਾਮ ਕਲੋਨੀ ਵਿਖੇ ਅਪਟਰਾ ਕਾਰ ਵਿਚ ਸਵਾਰ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ, ਤਲਾਸ਼ੀ ਲੈਣ 'ਤੇ ਕਾਰ 'ਚੋਂ 21 ਨਗ ਬਜਨ ਕਰੀਬ 3 ਕੁਇੰਟਲ ਭੁੱਕੀ ਬਰਾਮਦ ਕੀਤੀ ਗਈ।
ਗ੍ਰਿਫਤਾਰ ਵਿਅਕਤੀ ਦੀ ਪਛਾਣ ਮੱਖਣ ਸਿੰਘ ਵਾਸੀ ਮਾਝੀ ਪੀ.ਐਸ ਭਵਾਨੀਗੜ੍ਹ, ਸੰਗਰੂਰ ਹਾਲ ਅਬਾਦ ਆਸਾ ਰਾਮ ਕਲੋਨੀ ਨਾਭਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਕੋਤਵਾਲੀ ਪੁਲਸ ਵੱਲੋਂ ਕਾਬੂ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਉਸ ਨੂੰ 18 ਜੁਲਾਈ ਤੱਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਰਣਇੰਦਰ ਸਿੰਘ ਨੂੰ ਮਾਲਵੇ ਦੀ ਵਾਂਗਡੋਰ ਸੋਂਪੇ : ਘੋਗਾ
NEXT STORY