ਪਠਾਨਕੋਟ (ਸ਼ਾਰਦਾ) : ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ੇ ਦੇ ਤਸਕਰਾਂ ਖਿਲਾਫ਼ ਛੇੜੀ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਨੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭੁੱਕੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ਼ ਮੁਖੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 2 ਵਿਅਕਤੀ ਸ਼੍ਰੀਨਗਰ ਤੋਂ ਨਸ਼ੇ ਦੀ ਖੇਪ ਲੈ ਕੇ ਆ ਰਹੇ ਹਨ ਜਿਸ ਦੇ ਬਾਅਦ ਐੱਸ.ਆਈ. ਬਲਵਿੰਦਰ ਕੁਮਾਰ ਅਤੇ ਪੁਲਸ ਪਾਰਟੀ ਵਲੋਂ ਡਿਫੈਂਸ ਰੋਡ 'ਤੇ ਨਾਕਾ ਲਗਾਇਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਨਾਕੇ ਦੌਰਾਨ ਜਦੋਂ ਸਾਹਮਣੇ ਤੋਂ 2 ਵਿਅਕਤੀਆਂ ਨੂੰ ਪੈਦਲ ਆਉਂਦੇ ਦੇਖ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਤੋਂ ਫੜੀ ਗਈ ਬੋਰੀ ਵਿਚੋਂ 10 ਕਿਲੋਗ੍ਰਾਮ ਭੁੱਕੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦੀ ਪਛਾਣ ਜੁਗਿੰਦਰ ਪਾਲ ਉਰਫ਼ ਕਾਕੂ ਪੁੱਤਰ ਭਗਤ ਰਾਮ ਵਾਸੀ ਨਿਊ ਦਿਆਲ ਨਗਰ ਜਲੰਧਰ ਅਤੇ ਰਛਪਾਲ ਉਰਫ਼ ਪਾਲਾ ਪੁੱਤਰ ਨਸੀਬ ਚੰਦ ਵਾਸੀ ਚਾਂਦਪੁਰਪੱਤਰਾ ਜਲੰਧਰ ਵੱਜੋਂ ਹੋਈ। ਥਾਣਾ ਮੁਖੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਸ਼੍ਰੀਨਗਰ ਵਿਚ ਇੱਟ ਦੇ ਭੱਠੇ 'ਤੇ ਲੇਬਰ ਦਾ ਕੰਮ ਕਰਦੇ ਸਨ ਜੋ ਵਾਪਿਸ ਆਪਣੇ ਘਰ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਦੋਵਾਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ 265 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
NEXT STORY