ਫਿਰੋਜ਼ਪੁਰ (ਕੁਮਾਰ) : ਇਕ ਕੁੜੀ ਦੀ ਅਸ਼ਲੀਲ ਵੀਡੀਓ ਤੇ ਫੋਟੋ ਸ਼ੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਦੋਸ਼ ਵਿਚ ਥਾਣਾ ਆਰਿਫ ਕੇ ਦੀ ਪੁਲਸ ਨੇ ਇਕ ਵਿਅਕਤੀ ਦੇ ਖਿਲਾਫ ਆਈ.ਪੀ.ਸੀ. ਅਤੇ ਆਈ.ਟੀ. ਐਕਟ ਦੀਆਂ ਧਰਾਵਾ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਪੀੜਤ ਲੜਕੀ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੀ ਲੜਕੀ ਦਾ ਵਿਆਹ ਜਗਤਾਰ ਸਿੰਘ ਨਾਲ ਹੋਇਆ ਸੀ, ਪਰ ਉਸ ਦੀ ਲੜਕੀ ਨੇ ਬਿਨਾ ਤਲਾਕ ਦਿੱਤੇ ਦੂਜਾ ਵਿਆਹ ਕਰਵਾ ਲਿਆ, ਜਿਸ ਕਰਕੇ ਜਗਤਾਰ ਸਿੰਘ ਨੇ ਉਸ ਦੀ ਲੜਕੀ ਦੀ ਅਸ਼ਲੀਲ ਵੀਡੀਓ ਤੇ ਫੋਟੋਆਂ ਸ਼ੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਲੁੱਟ ਦੀ ਵਾਰਦਾਤ ਦੀ ਤਿਆਰੀ 'ਚ ਬੈਠਾ ਲੁਟੇਰਾ ਗਿਰੋਹ ਮਾਰੂ ਹਥਿਆਰਾਂ ਸਮੇਤ ਕਾਬੂ
NEXT STORY