ਚੰਡੀਗੜ੍ਹ (ਵੈਭਵ) : ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਕੂਲਾਂ 'ਚ ਹੋਣ ਵਾਲੇ ਕਿਸੇ ਵੀ ਪ੍ਰੋਗਰਾਮ 'ਚ ਵੱਜਣ ਵਾਲੇ ਅਸ਼ਲੀਲ ਗਾਣਿਆਂ 'ਤੇ ਰੋਕ ਲਾ ਦਿੱਤੀ ਹੈ। ਵਿਭਾਗ ਨੇ ਇਹ ਨਿਯਮ ਪ੍ਰਾਈਵੇਟ ਤੇ ਸਰਕਾਰੀ ਦੋਹਾਂ ਸਕੂਲਾਂ ਲਈ ਲਾਗੂ ਕੀਤਾ ਹੈ। ਮੰਗਲਵਾਰ ਨੂੰ ਯੂ. ਟੀ. ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਕੂਲ 'ਚ ਹੋਣ ਵਾਲੇ ਕਿਸੇ ਵੀ ਪ੍ਰੋਗਰਾਮ 'ਚ ਅਸ਼ਲੀਲਤਾ, ਸ਼ਰਾਬ ਅਤੇ ਹਥਿਆਰ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗਾਣੇ ਨਹੀਂ ਵੱਜਣੇ ਚਾਹੀਦੇ। ਸਕੂਲ ਸਿੱਖਿਆ ਡਾਇਰੈਕਟੋਰੇਟ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਕਾਪੀ ਵੀ ਜ਼ਿਲਾ ਸਿੱਖਿਆ ਅਧਿਕਾਰੀ ਸਮੇਤ ਸਾਰੇ ਸਕੂਲਾਂ ਨੂੰ ਭੇਜੀ ਗਈ ਹੈ। ਵਿਭਾਗ ਨੇ ਸਕੂਲਾਂ ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
NEXT STORY