ਪਾਤੜਾਂ (ਸਨੇਹੀ) : ਪਾਤੜਾਂ ਪੁਲਸ ਨੇ ਔਰਤ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ਾਂ ਤਹਿਤ ਇਕ ਵਿਦੇਸ਼ ਰਹਿੰਦੇ ਵਿਅਕਤੀ ਖ਼ਿਲਾਫ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਦਰਜ ਕਰਵਾਉਂਦਿਆਂ ਥਾਣਾ ਪਾਤੜਾਂ ਅਧੀਨ ਆਉਂਦੇ ਇਕ ਪਿੰਡ ਦੀ ਇਕ 28 ਸਾਲਾ ਪੀੜਤ ਔਰਤ ਨੇ ਦੱਸਿਆ ਕਿ ਉਸ ਦੀ ਲਗਭਗ 6 ਮਹੀਨੇ ਪਹਿਲਾਂ ਪਿੰਡ ਦੇ ਹੀ ਗੁਰਸੇਵਕ ਸਿੰਘ ਨਾਲ ਫੋਨ ’ਤੇ ਗੱਲ ਹੋਣ ਲੱਗੀ ਸੀ। ਜਿਸ ਨੇ ਉਸ ਨੂੰ ਆਪਣੇ ਝਾਂਸੇ ਵਿਚ ਲੈ ਕੇ ਅਸ਼ਲੀਲ ਵੀਡੀਓ ਬਣਾ ਲਈ।
ਉਕਤ ਨੇ ਦੱਸਿਆ ਕਿ ਜਦੋਂ ਗੁਰਸੇਵਕ ਸਿੰਘ ਵਿਦੇਸ਼ ਤੋਂ ਆਪਣੇ ਘਰ ਵਾਪਸ ਆਇਆ ਤਾਂ ਉਸ ਨੂੰ ਮਿਲਣ ਲਈ ਮਜ਼ਬੂਰ ਕਰਨ ਲੱਗ ਪਿਆ। ਉਸ ਦੇ ਇਨਕਾਰ ਕਰਨ ’ਤੇ ਉਹ ਉਸ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇਣ ਲੱਗ ਪਿਆ । ਜਦੋਂ ਉਹ ਦੁਬਾਰਾ ਵਿਦੇਸ਼ ਗਿਆ ਤਾਂ ਉਥੇ ਜਾ ਕੇ ਉਸ ਨੇ ਵੀਡੀਓ ਵਾਇਰਲ ਕਰ ਦਿੱਤੀ। ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਕਥਿਤ ਦੋਸ਼ੀ ਗੁਰਸੇਵਕ ਸਿੰਘ ਖ਼ਿਲਾਫ ਮੁਕੱਦਮਾ ਨੰਬਰ 87, ਮਿਤੀ 21-5-2025 ਤਹਿਤ ਥਾਣਾ ਪਾਤੜਾਂ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡਰੱਗ ਤਸਕਰਾਂ ਦੀ ਤਸਕਰੀ ਨਾਲ ਕਮਾਈ ਜਾਇਦਾਦ ਜ਼ਬਤ ਕਰਕੇ ਫ਼੍ਰੀਜ਼ ਦੇ ਹੁਕਮ
NEXT STORY