ਅੰਮ੍ਰਿਤਸਰ (ਦਲਜੀਤ ਸ਼ਰਮਾ) : ਪੰਜਾਬ ਭਰ ਵਿਚ ਪਿਛਲੇ 8 ਦਿਨਾ ਤੋਂ ਈ ਸੇਵਾ ਪੋਰਟਲ ਦਾ ਸਰਵਰ ਬੰਦ ਪਿਆ ਹੈ। ਪੋਰਟਲ ਦੇ ਬੰਦ ਹੋਣ ਕਾਰਨ ਸਿਵਲ ਸਰਜਨ ਦਫਤਰਾਂ ਵਿਚ ਲੋਕਾਂ ਨੂੰ ਜਨਮ ਅਤੇ ਮੌਤ ਨਾਲ ਸਬੰਧਤ ਸਰਟੀਫਿਕੇਟ ਲੈਣ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵਲੋਂ ਇਸ ਸਮੱਸਿਆ ਦਾ ਹੱਲ ਕੱਢਣ ਲਈ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਬਦਲਵੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਈ ਸੇਵਾ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਪੋਰਟਲ ਦੇ ਤਹਿਤ ਜਿੱਥੇ ਲੋਕਾਂ ਨੂੰ ਨਿਰਧਾਰਿਤ ਸਮੇਂ ਵਿਚ ਸਰਟੀਫਿਕੇਟ ਜਾਰੀ ਹੋ ਜਾਦੇ ਹਨ, ਉਥੇ ਹੀ ਸਰਕਾਰੀ ਦਫਤਰਾਂ ਵਿਚ ਉਨ੍ਹਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨਹੀਂ ਹੁੰਦੀ ਹੈ। ਪਿਛਲੇ 8 ਦਿਨਾਂ ਤੋਂ ਪੋਰਟਲ ਬੰਦ ਹੋਣ ਕਾਰਨ ਅੰਮ੍ਰਿਤਸਰ ਸਮੇਤ ਸੂਬੇ ਦੇ ਜ਼ਿਲਿਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਨਹੀਂ ਹੋ ਰਹੇ ਹਨ ਅਤੇ ਲੋਕ ਕਾਫੀ ਪ੍ਰੇਸ਼ਾਨ ਹਨ। ਅੰਮ੍ਰਿਤਸਰ ਦੀ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਵਲੋਂ ਇਸ ਸਮੱਸਿਆ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਸਮੇਤ ਹੋਰਨਾਂ ਅਧਿਕਾਰੀਆ ਨੂੰ ਵੀ ਜਾਣੂੰ ਕਰਵਾਇਆ ਸੀ, ਜਿਸ ਤੋਂ ਬਾਅਦ ਸਰਕਾਰ ਵਲੋਂ ਸੂਬੇ ਦੇ ਸਮੂਹ ਡੀ. ਸੀ. ਨੂੰ ਪੱਤਰ ਜਾਰੀ ਕਰਕੇ ਸਰਟੀਫਿਕੇਟਾਂ ਸਬੰਧੀ ਬਦਲਵੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ।
ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ 19 ਫਰਵਰੀ ਤੱਕ ਮੁਲਤਵੀ
NEXT STORY