ਬਠਿੰਡਾ (ਵਰਮਾ): ਬਲੱਡ ਬੈਂਕ ਅਧਿਕਾਰੀਆਂ ਦੀ ਇਕ ਵੱਡੀ ਗਲਤੀ ਇਕ ਜਨਾਨੀ ਨੂੰ ਝੱਲਣੀ ਪੈ ਰਹੀ ਹੈ, ਜਿਸ ਦੀ ਜ਼ਿੰਦਗੀ ਐੱਚ. ਆਈ. ਵੀ. ਪਾਜ਼ੇਟਿਵ ਖੂਨ ਦੇ ਸੰਚਾਰਨ ਨਾਲ ਤਬਾਹ ਹੋ ਗਈ ਸੀ। ਜਨਾਨੀ ਨੇ ਇਸ ਸਬੰਧ ਵਿਚ ਹਾਈਕੋਰਟ ਵਿਚ ਅਪੀਲ ਦਾਇਰ ਕੀਤੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ, ਐੱਸ.ਐੱਸ.ਪੀ. ਬਠਿੰਡਾ ਅਤੇ ਐੱਸ.ਐੱਚ.ਓ. ਕੋਤਵਾਲੀ ਬਠਿੰਡਾ ਨੂੰ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਅਬੋਹਰ 'ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਪਤੀ ਨੇ ਬੱਚਿਆਂ ਸਾਹਮਣੇ ਕੁਹਾੜੀ ਨਾਲ ਵੱਢੀ ਪਤਨੀ
ਪੀੜਤ ਜਨਾਨੀ ਵੱਲੋਂ ਦਾਇਰ ਪਟੀਸ਼ਨ ’ਚ ਐੱਸ.ਐੱਮ.ਓ. ਸਿਵਲ ਹਸਪਤਾਲ ਬਠਿੰਡਾ ਅਤੇ ਬਲੱਡ ਬੈਂਕ ਦੇ ਦੋ ਸਾਬਕਾ ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਦੇ ਹਾਈਕੋਰਟ ਬੈਂਚ ਨੇ ਨੋਟਿਸ ਜਾਰੀ ਕਰ ਕੇ ਸਬੰਧਤ ਵਿਅਕਤੀਆਂ ਨੂੰ 30 ਨਵੰਬਰ, 2021 ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਮੋਗਾ: ਮਹੰਤਾਂ ਨਾਲ ਚਾਹ ਪੀਣ ਮਗਰੋਂ ਹੋਸ਼ ’ਚ ਆਏ ਮੁੰਡੇ ਦੇ ਉੱਡੇ ਹੋਸ਼, ਜਾਣੋ ਪੂਰਾ ਮਾਮਲਾ
ਵੱਡੀ ਸਫ਼ਲਤਾ: ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਪੁਲਸ ਹੱਥ ਲੱਗੀ 33 ਕਰੋੜ 65 ਲੱਖ ਰੁਪਏ ਦੀ ਹੈਰੋਇਨ
NEXT STORY