ਅੰਮ੍ਰਿਤਸਰ (ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਪਟਿਆਲਾ ਦੀ ਜ਼ਮੀਨ ਉਪਰ ਲੈਂਡ ਮਾਫੀਆ ਵੱਲੋਂ ਨਜਾਇਜ਼ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਕਬਜ਼ਾ ਕੀਤੀ ਜ਼ਮੀਨ ਛੁਡਾਉਣ ਲਈ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨ ਦੀ ਬਜਾਏ ਪ੍ਰਸ਼ਾਸਨ ਲੈਂਡ ਮਾਫੀਏ ਦੀ ਮਦਦ ਕਰ ਰਿਹਾ ਹੈ।
ਇਹ ਵੀ ਪੜ੍ਹੋ: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ 'ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ
ਬੀਬੀ ਜਗੀਰ ਨੇ ਦੱਸਿਆ ਕਿ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਪਟਿਆਲਾ ਦਾ ਪ੍ਰਬੰਧ 15 ਮਈ 1991 ਨੂੰ ਸ਼੍ਰੋਮਣੀ ਕਮੇਟੀ ਪਾਸ ਆ ਗਿਆ ਸੀ। ਇਸ ਕਾਲਜ ਦੇ ਨਾਮ 110 ਵਿਘੇ, 15 ਵਿਸਵੇ ਜ਼ਮੀਨ ਹੈ, ਜਿਸ ਵਿਚੋਂ 25 ਵਿਘੇ 9 ਵਿਸਵੇ ਰਕਬੇ ਵਿਚ ਮਾਤਾ ਸਾਹਿਬ ਕੌਰ ਗਰਲਜ਼ ਖਾਲਸਾ ਕਾਲਜ ਧਾਮੋ ਮਾਜਰਾ (ਪਟਿਆਲਾ) ਬਣਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਕਾਲਜ ਦਾ 57 ਵਿਘੇ 19 ਵਿਸਵੇ ਰਕਬਾ ਜਿਸ ਉਪਰ ਲੈਂਡ ਮਾਫੀਆ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਲੈਂਡ ਮਾਫੀਆ ਵੱਲੋਂ ਨਜਾਇਜ਼ ਕੀਤੇ ਕਬਜ਼ੇ ਵਿਚੋਂ ਕੁਝ ਰਕਬਾ ਛੁਡਵਾ ਕੇ ਸ਼੍ਰੋਮਣੀ ਕਮੇਟੀ ਨੇ ਕੰਧਾਂ ਕੀਤੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਜਦਕਿ ਲੈਂਡ ਮਾਫੀਏ ਦੀ ਮਦਦ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਝੂਠੇ ਹੁਕਮਰਾਨ ਨੂੰ ਹਰਾਉਣ ਲਈ ਤਤਕਾਲੀ ਲੋੜ ਬਣਿਆ ਅਕਾਲੀਆਂ ਨਾਲ ਸਮਝੌਤਾ: ਜਸਵੀਰ ਗੜ੍ਹੀ
ਕੈਪਟਨ ਨੂੰ ਕੀਤੀ ਇਹ ਅਪੀਲ
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਦੀ ਜਾਇਦਾਦ ਪੰਥ ਦੀ ਅਮਾਨਤ ਹੈ, ਜਿਸ ਉਪਰ ਕਿਸੇ ਦਾ ਵੀ ਨਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਇਹ ਸਿੱਖ ਸੰਸਥਾ ਤੁਹਾਡੇ ਆਪਣੇ ਸ਼ਹਿਰ ਪਟਿਆਲਾ ਦੀ ਸ਼ਾਨ ਹੈ ਜਿਸ ਦੀ ਜਾਇਦਾਦ ’ਤੇ ਨਜਾਇਜ਼ ਕਬਜ਼ਿਆਂ ਦੇ ਯਤਨ ਹੋ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਕਿ ਉਹ ਤੁਰੰਤ ਡੀ.ਜੀ.ਪੀ. ਨੂੰ ਹਦਾਇਤ ਕਰਨ ਕਿ ਉਹ ਉਕਤ ਸਿੱਖ ਸੰਸਥਾ ਦੀ ਜਾਇਦਾਦ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨ ਲਈ ਪ੍ਰਸ਼ਾਸਨ ਨੂੰ ਆਦੇਸ਼ ਕਰਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਉਕਤ ਸਥਾਨ ’ਤੇ ਕਿਸੇ ਕਿਸਮ ਦਾ ਝਗੜਾ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ਕੁਮੈਂਟ ਕਰਕੇ ਦਿਓ ਜੁਆਬ
ਚੰਡੀਗੜ੍ਹ ਦੇ ‘GMCH-32 ਹਸਪਤਾਲ ’ਚ ਰੂਟੀਨ ਸਰਜਰੀਆਂ ਹੋਣਗੀਆਂ ਸ਼ੁਰੂ
NEXT STORY