ਅੰਮ੍ਰਿਤਸਰ- ਪੰਜਾਬ ਦੇ ਮਾਝਾ ਖੇਤਰ 'ਚ ਗੈਂਗਵਾਰ ਦੀ ਸੰਭਾਵਨਾ ਨਜ਼ਰ ਆ ਰਹੀ ਹੈ। ਦਰਅਸਲ ਸ਼ੁੱਕਰਵਾਰ ਅੱਧੀ ਰਾਤ ਨੂੰ ਅੰਮ੍ਰਿਤਸਰ ਵਿੱਚ ਧਰਮਜੀਤ ਸਿੰਘ ਉਰਫ ਧਰਮ ਦੀ ਗੋਲੀਆਂ ਮਾਰ ਕੇ ਕੀਤੇ ਕਤਲ ਨੇ ਪੂਰੇ ਮਾਝਾ ਖੇਤਰ 'ਚ ਖੌਫ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਧਰਮ, ਜੋ 2012 ਦੇ ਏਐਸਆਈ ਰਵਿੰਦਰ ਪਾਲ ਕਤਲ ਕੇਸ 'ਚ ਦੋਸ਼ੀ ਠਹਿਰਾਇਆ ਗਿਆ ਸੀ, ਉਸ ਦੇ ਕਤਲ ਦੀ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਗੈਂਗ ਵੱਲੋਂ ਲਈ ਗਈ ਸੀ।
ਇਹ ਵੀ ਪੜ੍ਹੋ- ਮੇਲੇ 'ਚ ਭੱਖਿਆ ਮਾਮਲਾ, 4 ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਇਸ ਘਟਨਾ ਤੋਂ ਬਾਅਦ ਗੋਪੀ ਘਣਸ਼ਿਆਮਪੁਰੀਆ ਗੈਂਗ ਨੇ ਵੀ ਐਂਟਰੀ ਮਾਰੀ ਹੈ। ਸੋਸ਼ਲ ਮੀਡੀਆ ਰਾਹੀਂ ਗੋਪੀ ਘਣਸ਼ਿਆਮਪੁਰੀਆ ਗੈਂਗ ਨੇ ਜੱਗੂ ਭਗਵਾਨਪੁਰੀਆ ਗੈਂਗ ਨੂੰ ਸਿੱਧੀ ਚੇਤਾਵਨੀ ਦਿੱਤੀ। ਉਸ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, "ਮੇਰੀ ਗੱਲ ਸੁਣ ਲਓ, ਇਸ ਦਾ (ਧਰਮ) ਕੀ ਕਸੂਰ ਸੀ? ਧਰਮਜੀਤ ਤਾਂ ਕਿਸੇ 'ਚ ਵੀ ਨਹੀਂ ਸੀ। ਉਹ ਘਰ ਬੈਠਾ ਸੀ, ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਸੀ, ਤੁਸੀਂ ਇੱਕ ਅਜਨਬੀ 'ਤੇ ਹਮਲਾ ਕਰਦੇ ਹੋ, ਕੋਈ ਨਾ ਹੁਣ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ। ਕੋਈ ਨਹੀਂ, ਹੁਣ ਜੰਗ ਵਿੱਚ ਸਭ ਕੁਝ ਜਾਇਜ਼ ਹੈ। ਹੁਣ ਤਗੜੇ ਹੋ ਜਾਓ। ਹੁਣ ਤੁਸੀਂ ਵੀ ਭੇਜੋ ਸੁਨੇਹਾ ਜਿਸ ਨੂੰ ਵੀ ਭੇਜਣਾ ਹੈ, ਹੁਣ ਪਤਾ ਲਗੂ ਘਰ ਬੈਠੇ ਵਿਅਕਤੀ ਨੂੰ ਨਾਜਾਇਜ਼ ਕਿਵੇਂ ਮਾਰਨਾ ਹੈ, ਵੇਟ ਐਂਡ ਵਾਚ।"
ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ
ਗੋਪੀ ਦੀ ਇਹ ਪੋਸਟ ਸਾਹਮਣੇ ਆਉਣ ਤੋਂ ਬਾਅਦ ਮਾਝਾ ਖੇਤਰ ਵਿੱਚ ਤਣਾਅ ਹੋਰ ਵਧ ਗਿਆ ਹੈ। ਹਾਲ ਹੀ ਵਿੱਚ ਤਰਨਤਾਰਨ 'ਚ ਦੋ ਨੌਜਵਾਨਾਂ ਦਾ ਕਤਲ ਹੋਇਆ ਸੀ, ਜੋ ਜੱਗੂ ਭਗਵਾਨਪੁਰੀਆ ਗੈਂਗ ਦੇ ਕਰੀਬੀ ਮੰਨੇ ਜਾ ਰਹੇ ਸਨ, ਹਾਲਾਂਕਿ ਉਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ।
ਇਹ ਵੀ ਪੜ੍ਹੋ-ਸਕੂਲ ਦੇ ਅਧਿਆਪਕ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਗੰਦੀ ਕਰਤੂਤ ਦੀ ਬਣਾਈ ਵੀਡੀਓ
ਇਸ ਤੋਂ ਪਹਿਲਾਂ ਵੀ ਜੱਗੂ ਭਗਵਾਨਪੁਰੀਆ ਦੀ ਮਾਂ ਦੀ ਹੱਤਿਆ ਹੋ ਚੁੱਕੀ ਹੈ, ਜਿਸ ਨਾਲ ਮਾਹੌਲ ਪਹਿਲਾਂ ਹੀ ਤਣਾਅਪੂਰਨ ਸੀ। ਹੁਣ ਗੋਪੀ ਘਣਸ਼ਿਆਮਪੁਰੀਆ ਗੈਂਗ ਦੀ ਧਮਕੀ ਤੋਂ ਬਾਅਦ ਗੈਂਗਵਾਰ ਦੀ ਸੰਭਾਵਨਾ ਨਜ਼ਰ ਆ ਰਹੀ ਹੈ। ਜੋ ਪੰਜਾਬ ਪੁਲਸ ਲਈ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ADC ਵੱਲੋਂ ਰਾਸ਼ਨ ਕਾਰਡ ਧਾਰਕਾਂ ਦੀ EKYC ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
NEXT STORY