ਖਰੜ (ਰਣਬੀਰ) : ਥਾਣਾ ਸਿਟੀ ਖਰੜ ਪੁਲਸ ਨੇ ਕੁੜੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਅਪਲੋਡ ਕਰਕੇ ਇਤਰਾਜ਼ਯੋਗ ਕੁਮੈਂਟਸ ਰਾਹੀਂ ਉਸ ਨੂੰ ਬਦਨਾਮ ਕਰਦਿਆਂ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਦੇ ਦੋਸ਼ ਹੇਠ ਲੁਧਿਆਣਾ ਖੰਨਾ ਦੇ ਵਾਰਡ ਨੰਬਰ-4 ਨਿਊ ਆਬਾਦੀ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਨਾਂ ਦੇ ਨੌਜਵਾਨ ਖ਼ਿਲਾਫ਼ ਆਈ.ਟੀ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਦਰਖ਼ਾਸਤਕਰਤਾ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਫ਼ਰਜ਼ੀ ਸੋਸ਼ਲ ਮੀਡੀਆ ਅਕਾਊਂਟ (ਪ੍ਰੋਫਾਈਲ) ਤਿਆਰ ਕਰਕੇ ਉਸ ਦੀ ਤਸਵੀਰ ਅਪਲੋਡ ਕਰਕੇ ਉਸ ਉੱਤੇ ਕੁਮੈਂਟਸ ਦੇ ਰੂਪ ’ਚ ਭੱਦੀ ਸ਼ਬਦਾਵਲੀ ਲਿਖੀ ਗਈ ਹੈ, ਜਿਸ ਨਾਲ ਨਾ ਸਿਰਫ਼ ਉਸ ਦਾ ਅਕਸ ਖ਼ਰਾਬ ਹੋਇਆ ਹੈ ਸਗੋਂ ਉਸ ਦੀ ਆਪਣੀ ਰਿਸ਼ਤੇਦਾਰੀ ਅਤੇ ਸਮਾਜਿਕ ਤੌਰ ’ਤੇ ਵੀ ਬਦਨਾਮੀ ਹੋਈ ਹੈ। ਉਸ ਵੱਲੋਂ ਆਪਣੀ ਦਰਖ਼ਾਸਤ ਨਾਲ ਸੋਸ਼ਲ ਮੀਡੀਆ ’ਤੇ ਕੀਤੀਆਂ ਗਈਆਂ ਗ਼ਲਤ ਟਿੱਪਣੀਆਂ ਦਾ ਸਕਰੀਨ ਸ਼ਾਟ ਅਧਿਕਾਰੀ ਨੂੰ ਦਿੰਦਿਆਂ ਦੋਸ਼ੀ ਦਾ ਪਤਾ ਲਗਾ ਕੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਰਹਿਣਗੇ ਬੰਦ
ਇਸ ਦਰਖ਼ਾਸਤ ਦੀ ਪੜਤਾਲ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਸਟੇਟ ਸਾਈਬਰ ਸੈੱਲ ਨੂੰ ਸੌਂਪੀ ਗਈ ਸੀ, ਜਿਸ ਦੀ ਜਾਂਚ ’ਚ ਪਤਾ ਲੱਗਿਆ ਕਿ ਉਕਤ ਫ਼ਰਜ਼ੀ ਸੋਸ਼ਲ ਮੀਡੀਆ ਅਕਾਊਂਟ ਦੋ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਆਪਰੇਟ ਕੀਤਾ ਜਾ ਰਿਹਾ ਹੈ, ਜਿਸ ’ਚ ਪਹਿਲਾ ਮੋਬਾਈਲ ਨੰਬਰ ਖੰਨਾ ਦੇ ਰਹਿਣ ਵਾਲੇ (70) ਸਾਲਾ ਬਜ਼ੁਰਗ ਜਗਪਾਲ ਸਿੰਘ ਦੇ ਨਾਂ ’ਤੇ ਦਰਜ ਹੈ ਪਰ ਇਸ ਪੂਰੇ ਮਾਮਲੇ ਦੀ ਜਾਂਚ ਦਾ ਘੇਰਾ ਜਦੋਂ ਹੋਰ ਅੱਗੇ ਵਧਾਇਆ ਗਿਆ ਤਾਂ ਇਹ ਗੱਲ ਸਾਹਮਣੇ ਆਈ ਕਿ ਦੂਜਾ ਮੋਬਾਈਲ ਨੰਬਰ ਵੀ ਖੰਨਾ ਸ਼ਹਿਰ ਨਾਲ ਸੰਬੰਧਤ ਵਿਅਕਤੀ ਦਾ ਹੀ ਹੈ। ਪੁਲਸ ਵੱਲੋਂ ਜਦੋਂ ਦੋਵੇਂ ਵਿਅਕਤੀਆਂ ਨਾਲ ਸੰਪਰਕ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਿਆ ਕਿ ਗੁਰਿੰਦਰ ਸਿੰਘ ਨੇ ਆਪਣੇ ਦਾਦੇ ਜਗਪਾਲ ਸਿੰਘ ਦੇ ਮੋਬਾਈਲ ਤੋਂ ਉਕਤ ਫ਼ਰਜ਼ੀ ਸੋਸ਼ਲ ਮੀਡੀਆ ਅਕਾਊਂਟ ਆਪਰੇਟ ਕੀਤਾ ਹੋਇਆ ਹੈ ,ਜਿਸ ਨੂੰ ਉਸ ਵੱਲੋਂ ਆਪਣੇ ਮੋਬਾਈਲ ਤੋਂ ਵੀ ਲਗਾਤਾਰ ਆਪਰੇਟ ਕੀਤਾ ਜਾ ਰਿਹਾ ਸੀ। ਉਸ ਵੱਲੋਂ ਹੀ ਕੁੜੀ ਦੀ ਇਤਰਾਜ਼ਯੋਗ ਤਸਵੀਰ ਵਾਇਰਲ ਕੀਤੀ ਗਈ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਾਂਗਰਸ ਨੇ ਐਲਾਨੇ ਉਮੀਦਵਾਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਸਿੰਗਲਾ ਤੇ ਜ਼ੀਰਾ ਨੂੰ ਉਤਾਰਿਆ ਮੈਦਾਨ 'ਚ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨੇ ਸ਼ਹਿਰ ’ਚ ਕੱਢਿਆ ਫਲੈਗ ਮਾਰਚ
NEXT STORY