ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਥਿਤ ਵਜ਼ੀਫ਼ਾ ਘਪਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਤੋਂ ਬਾਅਦ ਪੰਜ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਗਈ ਹੈ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ ਤੱਕ 'ਪੰਜਾਬ ਰਾਜ ਬੱਸ ਸੇਵਾ' ਮੁੜ ਚਲਾਉਣ ਲਈ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਲਿਖੀ ਚਿੱਠੀ
ਉਨ੍ਹਾਂ ’ਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀ. ਸੀ. ਐੱਫ਼. ਏ. ਚਰਨਜੀਤ ਸਿੰਘ, ਐੱਸ. ਓ. ਮੁਕੇਸ਼ ਭਾਟੀਆ, ਸੁਪਰੀਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੋਈ ਹੋਰ ਵਿਅਕਤੀ ਵੀ ਜੇਕਰ ਕਥਿਤ ਘਪਲੇ ’ਚ ਸ਼ਾਮਲ ਪਾਇਆ ਗਿਆ, ਉਸ ਖ਼ਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਨਿੱਜੀ ਤੌਰ ’ਤੇ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਨੂੰ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਲਾਲ ਲਕੀਰ ਵਾਲੇ ਘਰਾਂ 'ਚ ਵੱਸਦੇ ਲੋਕਾਂ ਨੂੰ ਮਿਲੇਗੀ ਮਾਲਕੀ
ਉਨ੍ਹਾਂ ਕਿਹਾ ਕਿ ਐੱਸ. ਸੀ. ਵਜ਼ੀਫ਼ਾ ਫੰਡਾਂ ’ਚ ਹੇਰ-ਫੇਰ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ’ਚ ਅਸਫ਼ਲ ਰਹੇ ਹਨ, ਉਨ੍ਹਾਂ ਖ਼ਿਲਾਫ਼ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰਨ ਅਤੇ ਕਾਰਵਾਈ ਦੀ ਰਿਪੋਰਟ ਰੋਜ਼ਾਨਾ ਦੇ ਆਧਾਰ ’ਤੇ ਉਨ੍ਹਾਂ ਦੇ ਦਫ਼ਤਰ ਭੇਜਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਹਾਈਕਮਾਨ ਦੀ ਘੁਰਕੀ ਦਾ ਅਸਰ : ਅਸਤੀਫ਼ਾ ਰੱਦ ਹੋਏ ਬਿਨਾਂ ਸਿੱਧੂ ਮਗਰੋਂ ਹੁਣ ਰਜ਼ੀਆ ਸੁਲਤਾਨਾ ਦੀ ਵੀ ਵਾਪਸੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗਾਰਡਿਅਨ ਹਸਪਤਾਲ ਨੇ ਇਲਾਜ ’ਚ ਵਰਤੀ ਅਣਗਹਿਲੀ, ਨਾਬਾਲਿਗ ਦੀ ਮੌਤ
NEXT STORY