ਅੰਮ੍ਰਿਤਸਰ (ਜ.ਬ.): ਅੰਮ੍ਰਿਤਸਰ ਦੇ ਡਾਕਘਰ ਵਿਚ ਤਾਇਨਾਤ ਇੱਕ ਅਧਿਕਾਰੀ ਵੱਲੋਂ ਪੰਜਾਬੀ ਨਾ ਬੋਲ ਸਕਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਵਿਚ ਆ ਗਿਆ ਹੈ। ਦਰਅਸਲ ਅਧਿਕਾਰੀ ਗਾਹਕ ਨਾਲ ਹਿੰਦੀ ਵਿੱਚ ਗੱਲ ਕਰ ਰਿਹਾ ਸੀ, ਜਿਸ ਕਾਰਨ ਲੋਕਾਂ ਵੱਲੋਂ ਇਤਰਾਜ਼ ਜਤਾਇਆ ਗਿਆ।
ਇਹ ਵੀ ਪੜ੍ਹੋ-ਅੰਮ੍ਰਿਤਸਰ ਵੱਡੀ ਵਾਰਦਾਤ, ਠੇਕਿਆਂ ਤੋਂ ਨਕਦੀ ਇਕੱਠੀ ਕਰਨ ਵਾਲੇ ਸੇਲਜ਼ਮੈਨ ਦੇ ਗਲੇ 'ਚ ਮਾਰੀ ਗੋਲੀ
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਡਾਕਘਰ ਡਿਵੀਜ਼ਨ ਦੇ ਸੁਪਰਡੈਂਟ ਪ੍ਰਵੀਨ ਪ੍ਰਸੂਨ ਨੇ ਸੰਬੰਧਿਤ ਡਾਕ ਸਹਾਇਕ ਵਿਸ਼ਾਲ ਸਿੰਘ ਦਾ ਤਬਾਦਲਾ ਕਿਸੇ ਹੋਰ ਵਿਭਾਗ ਵਿੱਚ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਾਲ ਸਿੰਘ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਅੰਮ੍ਰਿਤਸਰ ਡਾਕਘਰ ਵਿੱਚ ਸੇਵਾ ਨਿਭਾ ਰਿਹਾ ਸੀ।
ਇਹ ਵੀ ਪੜ੍ਹੋ- 328 ਪਾਵਨ ਸਰੂਪਾਂ ਦੀ ਜਾਂਚ 'ਤੇ CP ਦਾ ਵੱਡਾ ਬਿਆਨ, SIT ਦੀ ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ 'ਤੇ ਤਲਾਸ਼ੀ
ਸੁਪਰਡੈਂਟ ਪ੍ਰਵੀਨ ਪ੍ਰਸੂਨ ਨੇ ਕਿਹਾ ਕਿ ਅੰਮ੍ਰਿਤਸਰ ਡਾਕਘਰ ਦੇ ਬਹੁਤ ਸਾਰੇ ਕਰਮਚਾਰੀ ਹੋਰ ਰਾਜਾਂ ਤੋਂ ਭਰਤੀ ਹੁੰਦੇ ਹਨ ਅਤੇ ਉਨ੍ਹਾਂ ਦੀ ਚੋਣ ਹਿੰਦੀ ਤੇ ਅੰਗਰੇਜ਼ੀ ਦੀ ਯੋਗਤਾ ਦੇ ਆਧਾਰ ’ਤੇ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਕਿਸੇ ਸਰਕਾਰੀ ਕਰਮਚਾਰੀ ਦੀ ਵੀਡੀਓ ਬਣਾ ਕੇ ਵਾਇਰਲ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਤੋਂ ਬਚਣ ਲਈ ਡਾਕਘਰ ਦੇ ਸਟਾਫ਼ ਨੂੰ ਪੰਜਾਬੀ ਪੜ੍ਹਨ ਅਤੇ ਬੋਲਣ ਦੀ ਬੁਨਿਆਦੀ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਾਸੀਆਂ ਨੂੰ ਵੱਡਾ ਤੋਹਫ਼ਾ, ਵੱਡੇ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ, ਪੜ੍ਹੋ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਵੱਡੀ ਵਾਰਦਾਤ, ਠੇਕਿਆਂ ਤੋਂ ਨਕਦੀ ਇਕੱਠੀ ਕਰਨ ਵਾਲੇ ਸੇਲਜ਼ਮੈਨ ਦੇ ਗਲੇ 'ਚ ਮਾਰੀ ਗੋਲੀ
NEXT STORY